ਸ਼ਾਨਦਾਰ ਸੇਵਾਵਾਂ ਲਈ ਡਾ. ਪਰਮਾਰ ਦਾ ਸਨਮਾਨ
ਪਰਮਾਰ ਹਸਪਤਾਲ ਰੂਪਨਗਰ ਦੇ ਮੈਡੀਕਲ ਡਾਇਰੈਕਟਰ ਡਾ. ਭਾਨੂੰ ਪ੍ਰਤਾਪ ਸਿੰਘ ਪਰਮਾਰ ਨੂੰ ਉਨ੍ਹਾਂ ਦੀਆਂ ਸਿਹਤ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਲਈ ਮੁਹਾਲੀ ਵਿੱਚ ਹੋਏ ‘ਦਿ ਟ੍ਰਿਬਿਊਨ ਪੰਜਾਬ ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਪਰਮਾਰ ਨੂੰ ਇਹ ਪੁਰਸਕਾਰ ਪੰਜਾਬ ਦੇ ਰਾਜਪਾਲ ਗੁਲਾਬ...
ਪਰਮਾਰ ਹਸਪਤਾਲ ਰੂਪਨਗਰ ਦੇ ਮੈਡੀਕਲ ਡਾਇਰੈਕਟਰ ਡਾ. ਭਾਨੂੰ ਪ੍ਰਤਾਪ ਸਿੰਘ ਪਰਮਾਰ ਨੂੰ ਉਨ੍ਹਾਂ ਦੀਆਂ ਸਿਹਤ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਲਈ ਮੁਹਾਲੀ ਵਿੱਚ ਹੋਏ ‘ਦਿ ਟ੍ਰਿਬਿਊਨ ਪੰਜਾਬ ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਪਰਮਾਰ ਨੂੰ ਇਹ ਪੁਰਸਕਾਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪ੍ਰਦਾਨ ਕੀਤਾ ਗਿਆ।
ਉਨ੍ਹਾਂ ਨਾਲ ਪਰਮਾਰ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ. ਆਰ ਐੱਸ ਪਰਮਾਰ ਵੀ ਸਨ। ਇੱਥੇ ਜ਼ਿਕਰਯੋਗ ਹੈ ਕਿ ਡਾ. ਭਾਨੂੰ ਪ੍ਰਤਾਪ ਸਿੰਘ ਨੇ ਲੈਪਰੋਸਕੋਪਿਕ ਅਤੇ ਬੈਰੀਐਟਰਿਕ ਸਰਜਰੀ ਵਿੱਚ ਮੁਹਾਰਤ ਹਾਸਲ ਕੀਤੀ ਅਤੇ ਉਨ੍ਹਾਂ ਨੇ ਕੌਮਾਂਤਰੀ ਮੈਡੀਕਲ ਕਾਨਫਰੰਸਾਂ ਅਤੇ ਕੈਂਪਾਂ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਨੂੰ ਰਵਾਂਡਾ ਦੇ ਸਿਹਤ ਮੰਤਰਾਲੇ ਵੱਲੋਂ ਰੋਟਰੀ ਇੰਟਰਨੈਸ਼ਨਲ ਦੇ ਮੈਡੀਕਲ ਮਿਸ਼ਨ ਵਿੱਚ ਵਧੀਆ ਭੂਮਿਕਾ ਨਿਭਾਉਣ ਲਈ ਸਨਮਾਨਿਤ ਕੀਤਾ ਜਾ ਚੁੱਕਾ ਹੈ। ਡਾ. ਪਰਮਾਰ ਨੇ ਉਨ੍ਹਾਂ ਨੂੰ ਪੰਜਾਬ ਅਚੀਵਰਜ਼ ਐਵਾਰਡ ਲਈ ਚੁਣਨ ਲਈ ‘ਦਿ ਟ੍ਰਿਬਿਊਨ ਟਰੱਸਟ’ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਬ੍ਰਿਜ ਪਰਮਾਰ ਅਤੇ ਡਾ. ਨਮਰਤਾ ਪਰਮਾਰ ਵੀ ਮੌਜੂਦ ਸਨ।

