DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਦੀ ਸੰਭਾਲੀ ਕਮਾਨ; ਸੜਕਾਂ ਲਈ 51 ਕਰੋੜ ਦੇ ਪ੍ਰੋਜੈਕਟਾਂ ਦਾ ਐਲਾਨ

ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਦੇ ਹਲਕਾ ਇੰਚਾਰਜ ਵਜੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਕੇਜੀ ਰਿਸੋਰਟ ਵਿੱਚ ਰੱਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵਾਅਦਾ ਕੀਤਾ ਕਿ ਉਹ ਲੋਕਾਂ ਦੇ ਕੰਮ ਬਿਨਾਂ ਕਿਸੇ...

  • fb
  • twitter
  • whatsapp
  • whatsapp
featured-img featured-img
ਫਗਵਾੜਾ ਡਾ. ਰਾਜ ਕੁਮਾਰ ਚੱਬੇਵਾਲ ਦਾ ਪੁੱਜਣ ’ਤੇ ਫੁੱਲਾ ਨਾਲ ਸੁਆਗਤ ਕਰਦੇ ਹੋਏ ਆਪ ਵਰਕਰ।ਫੋਟੋ: ਚਾਨਾ
Advertisement

ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਦੇ ਹਲਕਾ ਇੰਚਾਰਜ ਵਜੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਕੇਜੀ ਰਿਸੋਰਟ ਵਿੱਚ ਰੱਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵਾਅਦਾ ਕੀਤਾ ਕਿ ਉਹ ਲੋਕਾਂ ਦੇ ਕੰਮ ਬਿਨਾਂ ਕਿਸੇ ਪਰਚੇ ਅਤੇ ਬਿਨਾਂ ਕਿਸੇ ਖਰਚੇ ਦੇ ਕਰਕੇ ਇੱਕ ਨਵੀਂ ਮਿਸਾਲ ਕਾਇਮ ਕਰਨਗੇ ਅਤੇ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਡਾ. ਚੱਬੇਵਾਲ ਨੇ ਕਿਹਾ ਕਿ ਉਨ੍ਹਾਂ ਨੇ 2017 ਦੀ ਵਿਧਾਨ ਸਭਾ ਚੋਣ ਜਿੱਤਣ ਤੋਂ ਬਾਅਦ ਜੋ ਵਿਕਾਸ ਮਾਡਲ ਚੱਬੇਵਾਲ ਹਲਕੇ ਵਿੱਚ ਪੇਸ਼ ਕੀਤਾ ਸੀ, ਉਹੀ ਮਾਡਲ ਹੁਣ ਫਗਵਾੜਾ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਸੜਕਾਂ ਦਾ ਕੰਮ ਜੰਗੀ ਪੱਧਰ ’ਤੇ ਕਰਵਾਇਆ ਜਾਵੇਗਾ ਅਤੇ ਬਰਸਾਤ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੀਵਰੇਜ ਦੀ ਸਫ਼ਾਈ ਅਤੇ ਕੂੜੇ ਦੇ ਡੰਪਾਂ ਨੂੰ ਸਾਫ਼ ਕਰਨਾ ਯਕੀਨੀ ਬਣਾਇਆ ਜਾਵੇਗਾ।

Advertisement

ਉਨ੍ਹਾਂ ਕਿਹਾ ਕਿ ਅਜੇ ਚੋਣਾਂ ਵਿੱਚ 9 ਮਹੀਨੇ ਦਾ ਸਮਾਂ ਬਾਕੀ ਹੈ ਅਤੇ ਇਸ ਤੋਂ ਪਹਿਲਾਂ ਹੀ ਹਰ ਵਿਅਕਤੀ ਦੀ ਸਮੱਸਿਆ ਨੂੰ ਹੱਲ ਕਰਨ ਦੇ ਪੂਰੇ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਜੀ.ਐਨ.ਏ ਯੂਨੀਵਰਸਿਟੀ ਅਤੇ ਮੌਲੀ ਪਿੰਡ ਨੂੰ ਜਾਣ ਵਾਲੀਆਂ ਨਵੀਆਂ ਸੜਕਾਂ ਦਾ ਜ਼ਿਕਰ ਵੀ ਕੀਤਾ। ਬੰਗਾ ਰੋਡ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੜਕ ਲਈ ਪੈਸੇ ਆ ਚੁੱਕੇ ਹਨ, ਪਰ ਜੰਗ (ਯੁੱਧ) ਕਾਰਨ ਬਜਟ ਡੇਢ ਕਰੋੜ ਰੁਪਏ ਵੱਧ ਗਿਆ ਹੈ, ਜਿਸ ਦਾ ਹੱਲ ਜਲਦੀ ਕੱਢ ਕੇ ਸੜਕ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ।

Advertisement

ਉਨ੍ਹਾਂ ਉਮੀਦ ਜਤਾਈ ਕਿ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਮੁੱਖ ਮੰਤਰੀ ਦੇ ਧਿਆਨ ਵਿੱਚ ਹੈ ਅਤੇ ਇਸ ਨੂੰ ਪੂਰਾ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਐਮ.ਪੀ. ਬਣਨ ਤੋਂ ਬਾਅਦ ਉਹ ਆਦਮਪੁਰ ਏਅਰਪੋਰਟ ਦਾ ਨਾਮ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ’ਤੇ ਰਖਵਾਉਣ ਵਿੱਚ ਸਫ਼ਲ ਹੋਏ ਹਨ। ਫਗਵਾੜਾ ਦੀ ਜੇ.ਸੀ.ਟੀ ਮਿੱਲ ਨੂੰ ਜਲਦੀ ਚਾਲੂ ਕਰਵਾਇਆ ਜਾਵੇਗਾ ਤਾਂ ਜੋ ਮਜ਼ਦੂਰਾਂ ਨੂੰ ਦੁਬਾਰਾ ਰੁਜ਼ਗਾਰ ਮਿਲ ਸਕੇ। ਇਸ ਤੋਂ ਇਲਾਵਾ, ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 30 ਮਈ ਨੂੰ ਚੱਕਹਕੀਮ ਵਿਖੇ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ।

ਇਸ ਸਮਾਗਮ ਵਿੱਚ ਡਾ. ਪਾਲ, ਦਲਜੀਤ ਰਾਜੂ, ਕਸ਼ਮੀਰ ਸਿੰਘ ਮੱਲ੍ਹੀ, ਲਲਿਤਾ ਸਕਲਾਨੀ, ਸਰਬਜੀਤ ਸਿੰਘ ਲੁਬਾਣਾ (ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ), ਰਾਮਪਾਲ ਉੱਪਲ (ਮੇਅਰ), ਗੁਰਦੀਪ ਦੀਪਾ, ਵਰੁਨ ਬੰਗੜ, ਜਸਪਾਲ ਸਿੰਘ (ਚੇਅਰਮੈਨ ਵੇਰਕਾ ਪਲਾਂਟ) ਅਤੇ ਜਰਨੈਲ ਨੰਗਲ (ਚੇਅਰਮੈਨ ਨਗਰ ਸੁਧਾਰ ਟਰੱਸਟ) ਸਮੇਤ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਏ ਅਤੇ ਆਪ ਵਰਕਰਾਂ ਨੇ ਫੁੱਲਾਂ ਨਾਲ ਡਾ. ਚੱਬੇਵਾਲ ਦਾ ਨਿੱਘਾ ਸੁਆਗਤ ਕੀਤਾ।

ਡਾ. ਚੱਬੇਵਾਲ ਨੇ ਦੱਸਿਆ ਕਿ ਫਗਵਾੜਾ ਦੇ ਪਿੰਡਾਂ ਦੀਆਂ ਸੜਕਾਂ ਲਈ 15 ਕਰੋੜ ਰੁਪਏ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ 12 ਕਰੋੜ ਰੁਪਏ ਨਗਰ ਨਿਗਮ ਨੂੰ ਮਨਜ਼ੂਰ ਹੋ ਚੁੱਕੇ ਹਨ, ਜਦਕਿ 24 ਕਰੋੜ ਰੁਪਏ ਹੋਰ ਸੜਕਾਂ ਵਾਸਤੇ ਜਲਦੀ ਹੀ ਪਾਸ ਹੋ ਜਾਣਗੇ। ਕੰਮ ਵਿੱਚ ਤੇਜ਼ੀ ਲਿਆਉਣ ਲਈ ਪਿੰਡਾਂ ਦੀਆਂ ਜੋ ਸੜਕਾਂ ਪੀ.ਡਬਲਯੂ.ਡੀ. (PWD) ਦੇ ਅਧੀਨ ਹਨ, ਉਨ੍ਹਾਂ ਨੂੰ ਮੰਡੀ ਬੋਰਡ ਦੇ ਅਧੀਨ ਲਿਆਂਦਾ ਜਾਵੇਗਾ।

Advertisement
×