ਸਿਟੀ ਪੁਲੀਸ ਨੇ ਪੀਆਰਟੀਸੀ ਬੱਸ ਦੇ ਡਰਾਈਵਰ ਤੇ ਕੰਡਕਟਰ ਨੂੰ ਗ੍ਰਿਫ਼ਤਾਰ ਕਰਕੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਐੱਸ.ਪੀ ਗੁਰਮੀਤ ਕੌਰ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਉਰਫ਼ ਜੀਤਾ ਵਾਸੀ ਤੁਰਕੀ ਪਿੰਡ ਦੱਤ ਬਾਣਾ ਫਿਲੌਰ ਜ਼ਿਲ੍ਹਾ ਜਲੰਧਰ ਤੇ ਗੁਰਵਿੰਦਰ ਸਿੰਘ ਵਾਸੀ ਬਿਅਨਪੁਰ ਡੋਨਾ ਬੀਅਨਪੁਰ ਬਾਣਾ, ਦਿਨਾਨਗਰ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਨਾਕਾਬੰਦੀ ਦੌਰਾਨ ਪੀਆਰਟੀਸੀ ਬੱਸ ਨੰਬਰ ਪੀਬ-08-ਈ.ਡਬਲਯੂ 8971 ਨੂੰ ਰੋਕ ਕੇ ਚੈਕਿੰਗ ਕੀਤੀ ਤਾਂ ਉਕਤ ਦੋਵਾਂ ਕੋਲੋਂ 5 ਕਿਲੋ 500 ਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਹੋਇਆ।