ਸਰਹੱਦੀ ਪਿੰਡ ਡੱਲ ’ਚੋਂ ਡਰੋਨ ਤੇ ਕਿਲੋ ਹੈਰੋਇਨ ਬਰਾਮਦ
ਥਾਣਾ ਖਾਲੜਾ ਦੀ ਪੁਲੀਸ ਨੇ ਪਾਕਿਸਤਾਨ ਤੋਂ ਭਾਰਤ ਵਿੱਚ ਡਰੋਨ ਰਾਹੀਂ ਕੀਤੀ ਜਾ ਰਹੀ ਹੈਰੋਇਨ ਤਸਕਰੀ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ ਹੈ। ਪੁਲੀਸ ਨੇ 1.10 ਕਿਲੋ ਹੈਰੋਇਨ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ। ਇਹ ਕਾਰਵਾਈ ਬੀ ਐੱਸ ਐੱਫ ਦੀ 115...
ਥਾਣਾ ਖਾਲੜਾ ਦੀ ਪੁਲੀਸ ਨੇ ਪਾਕਿਸਤਾਨ ਤੋਂ ਭਾਰਤ ਵਿੱਚ ਡਰੋਨ ਰਾਹੀਂ ਕੀਤੀ ਜਾ ਰਹੀ ਹੈਰੋਇਨ ਤਸਕਰੀ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ ਹੈ। ਪੁਲੀਸ ਨੇ 1.10 ਕਿਲੋ ਹੈਰੋਇਨ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ। ਇਹ ਕਾਰਵਾਈ ਬੀ ਐੱਸ ਐੱਫ ਦੀ 115 ਬਟਾਲੀਅਨ ਅਤੇ ਖਾਲੜਾ ਪੁਲੀਸ ਦੇ ਸਾਂਝੇ ਸਹਿਯੋਗ ਨਾਲ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪਿੰਡ ਡੱਲ ਵਿੱਚ ਲੋਕਾਂ ਨੇ ਸ਼ੱਕੀ ਡਰੋਨ ਘੁੰਮਦਾ ਦੇਖਿਆ ਜੋ ਕੁਝ ਸਮੇਂ ਬਾਅਦ ਜ਼ਮੀਨ ’ਤੇ ਡਿੱਗ ਪਿਆ। ਲੋਕਾਂ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ।
ਥਾਣਾ ਖਾਲੜਾ ਦੀ ਪੁਲੀਸ ਅਤੇ ਬੀ ਐੱਸ ਐੱਫ ਦੀ ਟੀਮ ਨੇ ਇਲਾਕੇ ਦੀ ਤਲਾਸ਼ੀ ਸ਼ੁਰੂ ਕੀਤੀ ਤਾਂ ਇੱਕ ਡਰੋਨ ਅਤੇ ਹੈਰੋਇਨ ਬਰਾਮਦ ਹੋਈ। ਸਬ-ਇੰਸਪੈਕਟਰ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਫਗਵਾੜਾ (ਪੱਤਰ ਪ੍ਰੇਰਕ): ਸਿਟੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 12 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਐੱਸ ਐੱਚ ਓ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਪ੍ਰਿੰਸ ਕੁਮਾਰ ਤੇ ਜਸਪਾਲ ਉਰਫ਼ ਜੱਸੀ ਵਜੋਂ ਹੋਈ ਹੈ।

