ਡਰੋਨ ਸ਼ੋਅ ਦੀ ਤਿਆਰੀ ਦਾ ਜਾਇਜ਼ਾ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੀ ਸਤੰਬਰ ਨੂੰ ਬਾਬਾ ਗਧੀਆ ਸਟੇਡੀਅਮ ਵਿੱਚ ਕਰਵਾਏ ਜਾ ਰਹੇ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਅੱਜ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਐੱਸ ਐੱਸ ਪੀ ਗੌਰਵ...
Advertisement
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੀ ਸਤੰਬਰ ਨੂੰ ਬਾਬਾ ਗਧੀਆ ਸਟੇਡੀਅਮ ਵਿੱਚ ਕਰਵਾਏ ਜਾ ਰਹੇ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਅੱਜ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਐੱਸ ਐੱਸ ਪੀ ਗੌਰਵ ਤੂਰਾ, ਐੱਸ ਪੀ ਮੇਜਰ ਸਿੰਘ ਢੱਡਾ, ਏ ਡੀ ਸੀ ਰਣਦੀਪ ਸਿੰਘ ਹੀਰ ਤੇ ਐੱਸ ਡੀ ਐੱਮ ਡਾ. ਨਵਜੋਤ ਸ਼ਰਮਾ ਨੇ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸਮਾਗਮ ਨੂੰ ਸਫ਼ਲ ਬਣਾਉਣ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਸੂਬੇ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ।
Advertisement
Advertisement
×

