ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੁਲਤਾਨਪੁਰ ਦੇ ਪਿੰਡਾਂ ’ਚ ਪੁੱਜੀ ਨਸ਼ਾ ਮੁਕਤੀ ਯਾਤਰਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤਾ ਜਾਗਰੂਕ
ਸੁਲਤਾਨਪੁਰ ਲੋਧੀ ਵਿੱਚ ਬੱਚਿਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਦੇ ਹੋਏ ਪਤਵੰਤੇ।
Advertisement
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਸੁਲਤਾਨਪੁਰ ਲੋਧੀ ਦੇ ਪਿੰਡ ਪੀਰੇਵਾਲ, ਰੱਤਾ ਨੋ ਆਬਾਦ ਅਤੇ ਕਿਸ਼ਨ ਵਾਲਾ ਵਿਖੇ ਨਸ਼ਾ ਮੁਕਤੀ ਯਾਤਰਾ ਸਬੰਧੀ ਜਨ ਸਭਾਵਾਂ ਦਾ ਕਰਵਾਈ ਗਈ। ਇਸ ਮੌਕੇ ਨਗਰ ਸੁਧਾਰ ਟਰੱਸਟ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਚੇਅਰਮੈਨ ਸੱਜਣ ਸਿੰਘ ਚੀਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਤੇ ਨਸ਼ਿਆਂ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਨੌਜਵਾਨੀ ਦਾ ਹੀ ਨਹੀਂ, ਸਾਰੇ ਸਮਾਜ ਦਾ ਵੈਰੀ ਬਣ ਚੁੱਕਾ ਹੈ। ਇਸ ਲਈ ਹਰ ਪਿੰਡ, ਹਰ ਘਰ ਤੇ ਹਰ ਵਿਅਕਤੀ ਨੂੰ ਇਸ ਲੜਾਈ ’ਚ ਆਪਣੀ ਭੂਮਿਕਾ ਨਿਭਾਉਣੀ ਹੋਵੇਗੀ।

ਉਨ੍ਹਾਂ ਜਨ ਸਭਾਵਾਂ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਤੇ ਨਸ਼ਾ ਛੁਡਾਉਣ ਵਾਲੀਆਂ ਸਰਕਾਰੀ, ਮੈਡੀਕਲ ਸਹੂਲਤਾਂ ਤੇ ਨਸ਼ਾ ਮੁਕਤੀ ਕੇਂਦਰਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ’ਚ ਪੂਰੇ ਸਮਾਜ ਦੀ ਭਾਗੀਦਾਰੀ ਲਾਜ਼ਮੀ ਹੈ। ਜੇਕਰ ਕਿਸੇ ਕੋਲ ਨਸ਼ਾ ਤਸਕਰਾਂ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਉਸ ਦੀ ਸੂਚਨਾ ਵਟਸਐਪ ਨੰਬਰ 9779100200 ’ਤੇ ਭੇਜ ਸਕਦਾ ਹੈ। ਉਸ ਦੀ ਪਛਾਣ ਗੁਪਤ ਰੱਖੀ ਜਾਵੇਗੀ।

Advertisement

Advertisement