ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਤਿੰਨ ਹਵਾਲਾਤੀਆਂ ਤੋਂ ਨਸ਼ੀਲਾ ਪਦਾਰਥ ਬਰਾਮਦ

ਪੱਤਰ ਪ੍ਰੇਰਕ ਕਪੂਰਥਲਾ, 24 ਜੂਨ ਕੇਂਦਰੀ ਜੇਲ੍ਹ ਕਪੂਰਥਲਾ ਵਿੱਚ ਪੁਲੀਸ ਨੇ ਚੈਕਿੰਗ ਦੌਰਾਨ ਨਸ਼ੀਲੀਆਂ ਗੋਲੀਆਂ ਤੇ ਨਸ਼ੀਲਾ ਪਦਾਰਥ ਬਰਾਮਦ ਕਰ ਕੇ ਤਿੰਨ ਹਵਾਲਾਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸਹਾਇਕ ਸੁਪਰਡੈਂਟ ਜੇਲ੍ਹ ਰਾਹੁਲ ਚੌਧਰੀ ਤੇ ਧੀਰਜ ਕੁਮਾਰ ਨੇ ਦੱਸਿਆ ਕਿ ਵਾਰਡ...
Advertisement

ਪੱਤਰ ਪ੍ਰੇਰਕ

ਕਪੂਰਥਲਾ, 24 ਜੂਨ

Advertisement

ਕੇਂਦਰੀ ਜੇਲ੍ਹ ਕਪੂਰਥਲਾ ਵਿੱਚ ਪੁਲੀਸ ਨੇ ਚੈਕਿੰਗ ਦੌਰਾਨ ਨਸ਼ੀਲੀਆਂ ਗੋਲੀਆਂ ਤੇ ਨਸ਼ੀਲਾ ਪਦਾਰਥ ਬਰਾਮਦ ਕਰ ਕੇ ਤਿੰਨ ਹਵਾਲਾਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸਹਾਇਕ ਸੁਪਰਡੈਂਟ ਜੇਲ੍ਹ ਰਾਹੁਲ ਚੌਧਰੀ ਤੇ ਧੀਰਜ ਕੁਮਾਰ ਨੇ ਦੱਸਿਆ ਕਿ ਵਾਰਡ ਨੰਬਰ 1 ਦੇ ਕਮਰੇ ’ਚ ਹਵਾਲਾਤੀ ਦਿਲਬਾਗ ਸਿੰਘ ਵਾਸੀ ਗੰਡਵਾਂ ਦੀ ਤਲਾਸ਼ੀ ਦੌਰਾਨ ਉਸ ਪਾਸੋਂ 405 ਨਸ਼ੀਲੀਆਂ ਗੋਲੀਆਂ ਤੇ 32 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ ਜਿਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਕਤ ਸਾਮਾਨ ਰਵੀ ਕੁਮਾਰ ਦਾ ਹੈ। ਇਸ ’ਤੇ ਪੁਲੀਸ ਨੇ ਦਿਲਬਾਗ ਸਿੰਘ ਤੇ ਰਵੀ ਕੁਮਾਰ ਵਾਸੀ ਗੰਡਵਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਜਸਵਿੰਦਰ ਸਿੰਘ ਉਰਫ਼ ਜੱਸਾ ਵਾਸੀ ਰਾਜੇਵਾਲ ਦੀ ਤਲਾਸ਼ੀ ਲੈਣ ਤੋਂ ਉਸ ਪਾਸੋਂ 33 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ।

Advertisement