Advertisement
ਕਮਿਸ਼ਨਰੇਟ ਪੁਲੀਸ ਨੇ ਜਲੰਧਰ ਸ਼ਹਿਰ ਦੇ 19 ਇਲਾਕਿਆਂ ਵਿੱਚ ਆਪਰੇਸ਼ਨ ਕਾਸੋ ਤਹਿਤ ਤਲਾਸ਼ੀ ਮੁਹਿੰਮ ਚਲਾ ਕੇ ਨਸ਼ਾ ਵੇਚਣ ਵਾਲੇ 23 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਇਸ ਸਬੰਧੀ ਪੁਲੀਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਏ ਡੀ ਸੀ ਪੀ ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ, ਏ ਡੀ ਸੀ ਪੀ ਸਿਟੀ ਇਕ ਸ੍ਰੀਮਤੀ ਆਕਰਸ਼ੀ ਜੈਨ ਅਤੇ ਏ ਡੀ ਸੀ ਪੀ ਪਰਮਜੀਤ ਸਿੰਘ ਦੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਕੇ ਲਗਾ ਕੇ ਅਤੇ ਛਾਪੇ ਮਾਰ ਕੇ ਤਲਾਸ਼ੀ ਦੌਰਾਨ ਇੱਕ ਕਿੱਲੋ 582 ਗ੍ਰਾਮ ਹੈਰੋਇਨ, 500 ਗ੍ਰਾਮ ਗਾਂਜਾ, ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਇਸ ਆਪਰੇਸ਼ਨ ਨੂੰ ਚਲਾਉਣ ਲਈ ਹਲਕਾ ਐੱਸ ਐੱਚ ਓ ਸਣੇ 200 ਤੋਂ ਵੱਧ ਪੁਲੀਸ ਕਰਮਚਾਰੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸ਼ਹਿਰ ਵਿੱਚ ਨਸ਼ਾ ਤਸਕਰੀ, ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਅਤੇ ਕਾਨੂੰਨ ਵਿਵਸਥਾ ਹੋਰ ਵਧੇਰੇ ਮਜ਼ਬੂਤ ਕਰਨ ਲਈ ਪੁਲੀਸ ਵਚਨਬੱਧ ਹੈ।
Advertisement
Advertisement
Advertisement
×

