ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿੱਖਿਆ ਕ੍ਰਾਂਤੀ: ਅੱਧੀ ਦਰਜਨ ਸਕੂਲਾਂ ਦੀਆਂ ਇਮਾਰਤਾਂ ਦੇ ਉਦਘਾਟਨ

ਮਾਨ ਸਰਕਾਰ ਨੇ 20 ਹਜ਼ਾਰ ਨਵੇਂ ਅਧਿਆਪਕ ਭਰਤੀ ਕੀਤੇ: ਪੰਡੋਰੀ
ਕੋਟਲੀ ਗਾਜਰਾਂ ਦੇ ਪ੍ਰਾਇਮਰੀ ਸਕੂਲ ਦੀ ਇਮਾਰਤ ਦੇ ਉਦਘਾਟਨੀ ਸਮਾਰੋਹ ਮੌਕੇ ਪੰਡੋਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ।
Advertisement
ਗੁਰਮੀਤ ਸਿੰਘ ਖੋਸਲਾ

ਸ਼ਾਹਕੋਟ, 7 ਮਈ

Advertisement

ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਚਲਾਈ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਇਲਾਕੇ ਦੇ ਅੱਧੀ ਦਰਜਨ ਸਕੂਲਾਂ ਦੀਆਂ ਇਮਾਰਤਾਂ ਦੇ ਉਦਘਾਟਨ ‘ਆਪ’ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ (ਪਿੰਦਰ) ਪੰਡੋਰੀ ਵੱਲੋਂ ਕੀਤੇ ਗਏ। ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਗਾਜਰਾਂ ਦੀ ਇਮਾਰਤ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆ ਸ ਪੰਡੋਰੀ ਨੇ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਰਵਾਇਤੀ ਸਰਕਾਰਾਂ ਵੱਲੋਂ ਸਿੱਖਿਆ ਸੁਧਾਰਾਂ ਵੱਲ ਧਿਆਨ ਨਾ ਦਿਤੇ ਜਾਣ ਕਾਰਨ ਹੀ ਪੰਜਾਬ ਭਰ ’ਚ ਵੱਡੀ ਪੱਧਰ ’ਤੇ ਨਿੱਜੀ ਸਕੂਲ ਖੁੱਲ੍ਹੇ ਹਨ। ਗਰੀਬ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਸੁਧਾਰਾਂ ਵੱਲ ਵਿਸ਼ੇਸ਼ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸੇ ਨੀਤੀ ਤਹਿਤ ਹੀ ਮਾਨ ਸਰਕਾਰ ਨੇ 20 ਹਜ਼ਾਰ ਨਵੇਂ ਅਧਿਆਪਕ ਭਰਤੀ ਕੀਤੇ ਹਨ ਅਤੇ 12 ਹਜ਼ਾਰ ਅਧਿਆਪਕ ਪੱਕੇ ਕੀਤੇ ਹਨ। ਪਿੰਡ ਦੀਆਂ ਸਮੱਸਿਆਵਾਂ ਸਬੰਧੀ ਉਠਾਈਆਂ ਮੰਗਾਂ ਸਬੰਧੀ ਉਨ੍ਹਾਂ ਕਿਹਾ ਕਿ ਉਹ ਪਹਿਲ ਦੇ ਆਧਾਰ ’ਤੇ ਇਨ੍ਹਾਂ ਨੂੰ ਪੂਰਾ ਕਰਵਾਉਣ ਦਾ ਵਾਅਦਾ ਕਰਦੇ ਹਨ। ਇਸ ਤੋਂ ਇਲਾਵਾ ਅੱਜ ਉਨ੍ਹਾਂ ਵੱਲੋਂ ਸਲੈਚ, ਨਵਾਂ ਪਿੰਡ ਦੋਨੇਵਾਲ, ਕੋਟਲਾ ਹੇਰਾਂ ਆਦਿ ਪਿੰਡਾਂ ਦੇ ਸਕੂਲਾਂ ਦੀਆਂ ਇਮਾਰਤਾਂ ਤੇ ਚਾਰ-ਦੀਵਾਰੀਆਂ ਦੇ ਉਦਘਾਟਨ ਕੀਤੇ।

Advertisement