ਗੜ੍ਹਸ਼ੰਕਰ: ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਅੱਜ ਗੜ੍ਹਸ਼ੰਕਰ ਤਹਿਸੀਲ ਦੇ ਨੀਮ ਪਹਾੜੀ ਖਿੱਤੇ ਬੀਤ ਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ਅਚਨਚੇਤ ਪੜਤਾਲ ਕੀਤੀ ਤੇ ਬੱਚਿਆਂ ਦੀ ਘੱਟ ਗਿਣਤੀ ਕਾਰਨ ਪਿਛਲੇ ਚਾਰ ਸਾਲ ਤੋਂ ਬੰਦ ਪਏ ਪਿੰਡ ਪਿੱਪਲੀਵਾਲ ਦੇ ਪ੍ਰਾਇਮਰੀ ਸਕੂਲ ਨੂੰ ਮੁੜ ਖੋਲ੍ਹਣ ਦੇ ਨਿਰਦੇਸ਼ ਦਿੱਤੇ। ਸਰਪੰਚ ਅਮਨਦੀਪ ਕੌਰ ਤੇ ਸਮਾਜ ਸੇਵੀ ਸੰਜੇ ਕੁਮਾਰ ਨੇ ਦੱਸਿਆ ਕਿ ਪਿੰਡ ਵਾਸੀਆਂ ਵਲੋਂ 45 ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕਰਵਾਈ ਗਈ ਹੈ। ਇਸ ਮੌਕੇ ਕ੍ਰਿਸ਼ਨ ਕੁਮਾਰ ਨੇ ਪੰਚਾਇਤ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸਕੂਲ ਨੂੰ ਮੁੜ ਖੋਲ੍ਹਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਮੌਕੇ ’ਤੇ ਹੀ ਹਦਾਇਤਾਂ ਜਾਰੀ ਕੀਤੀਆਂ। -ਪੱਤਰ ਪ੍ਰੇਰਕ