DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਦਿਆਰਥੀਆਂ ਨੂੰ ਵਧੀਆਂ ਇਨਸਾਨ ਬਣਾਉਣ ’ਚ ਸਰਗਰਮ ਭੂਮਿਕਾ ਨਿਭਾਉਣ ਵਿਦਿਅਕ ਅਦਾਰੇ: ਕਟਾਰੀਆ

ਰਾਜਪਾਲ ਨੇ ਵਿੱਦਿਆ ਧਾਮ ਜਲੰਧਰ ਵਿੱਚ ਮੋਬਾਈਲ ਸਾਇੰਸ ਵੈਨ ਤੇ ਨਵੀਂ ਬਣੀ ਸ਼ਿਸ਼ੂ ਵਾਟਿਕਾ ਦਾ ਉਦਘਾਟਨ ਕੀਤਾ

  • fb
  • twitter
  • whatsapp
  • whatsapp
Advertisement

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿੱਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਉੱਤਮ ਇਨਸਾਨ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਦੇ ਭਵਿੱਖ ਦੇ ਨਿਰਮਾਣ ਲਈ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਦਾ ਧਾਰਨੀ ਬਣਾਉਣ ’ਤੇ ਖਾਸ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਗਿਆਨ ਹਾਸਲ ਕਰਨਾ ਨਹੀਂ, ਸਗੋਂ ਸੰਸਕਾਰ, ਸੰਵੇਦਨਸ਼ੀਲਤਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਦਾ ਵਿਕਾਸ ਕਰਨਾ ਵੀ ਹੈ। ਸ੍ਰੀ ਕਟਾਰੀਆ ਅੱਜ ਇਥੇ ਗੁਰੂ ਗੋਬਿੰਦ ਸਿੰਘ ਐਵੇਨਿਊ ਸਥਿਤ ਵਿੱਦਿਆ ਧਾਮ ਵਿੱਚ ਮੋਬਾਈਲ ਸਾਇੰਸ ਵੈਨ, ਜਿਸ ਵਿੱਚ ਉਨ੍ਹਾਂ ਵੱਲੋਂ ਵਿਸ਼ੇਸ਼ ਸਹਿਯੋਗ ਕੀਤਾ ਗਿਆ ਹੈ ਅਤੇ ਨਵੀਂ ਬਣੀ ਸ਼ਿਸ਼ੂ ਵਾਟਿਕਾ ‘ਸਰਵਹਿੱਤਕਾਰੀ ਕੇਸ਼ਵ ਵਿਦਿਆ ਨਿਕੇਤਨ’ ਦਾ ਉਦਘਾਟਨ ਕਰਨ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਧਰਮ ਪਤਨੀ ਅਨੀਤਾ ਕਟਾਰੀਆ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਤੋਂ ਇਲਾਵਾ ਵਿੱਦਿਆ ਭਾਰਤੀ ਪੰਜਾਬ ਅਤੇ ਸਰਵਹਿੱਤਕਾਰੀ ਸਿੱਖਿਆ ਸਮਿਤੀ ਦੇ ਅਹੁਦੇਦਾਰ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਸੂਬੇ ਦੀ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਮਹੱਤਵਪੂਰਨ ਰੋਲ ਅਦਾ ਕਰ ਸਕਦੀਆਂ ਹਨ। ਉਨ੍ਹਾਂ ਰਾਜ ਨੂੰ ਨਸ਼ਾ ਮੁਕਤ ਤੇ ਰੰਗਲਾ ਪੰਜਾਬ ਬਣਾਉਣ ਲਈ ਸਿੱਖਿਆ ਸੰਸਥਾਵਾਂ ਨੂੰ ਅੱਗੇ ਆਉਣ ਅਤੇ ਇਸ ਲੜਾਈ ਵਿੱਚ ਮੋਹਰੀ ਭੂਮਿਕਾ ਅਦਾ ਕਰਨ ਦੀ ਅਪੀਲ ਕੀਤੀ।

Advertisement

ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੀਆਂ ਲਾਸਾਨੀ ਸ਼ਹਾਦਤਾਂ ਦਾ ਜ਼ਿਕਰ ਕਰਦਿਆਂ ਸ੍ਰੀ ਕਟਾਰੀਆ ਨੇ ਕਿਹਾ ਕਿ ਦੇਸ਼ ਦੇ ਭਵਿੱਖ ਨੂੰ ਸਹੀ ਆਕਾਰ ਦੇਣ ਲਈ ਨੌਜਵਾਨਾਂ ਨੂੰ ਦੇਸ਼ ਦੇ ਅਮੀਰ ਵਿਰਸੇ ਤੇ ਇਤਿਹਾਸ ਨਾਲ ਜੋੜਨਾ ਬਹੁਤ ਜ਼ਰੂਰੀ ਹੈ, ਜਿਸ ਦੇ ਲਈ ਵਿਦਿਆਰਥੀਆਂ ਨੂੰ ਮਹਾਂਪੁਰਖਾਂ ਦੀਆਂ ਜੀਵਨੀਆਂ ਤੇ ਉਨ੍ਹਾਂ ਦੇ ਆਦਰਸ਼ਾਂ ਬਾਰੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।

Advertisement

ਓਪਰੇਸ਼ਨ ‘ਸਿੰਧੂਰ’ ਅਤੇ ਹੜ੍ਹਾਂ ਦੌਰਾਨ ਪੰਜਾਬੀਆਂ ਦੇ ਹੌਸਲੇ, ਹਿੰਮਤ ਅਤੇ ਸੇਵਾ ਦੀ ਸ਼ਲਾਘਾ ਕਰਦਿਆਂ ਸ੍ਰੀ ਕਟਾਰੀਆ ਨੇ ਕਿਹਾ ਕਿ ਪੰਜਾਬੀਆਂ ਦੀ ਔਖੀ ਘੜੀ ਵਿੱਚ ਲੋੜਵੰਦਾਂ ਦੀ ਸਹਾਇਤਾ ਕਰਨ ਦੀ ਦ੍ਰਿੜ ਭਾਵਨਾ ਨੇ ਹਮੇਸ਼ਾ ਦੀ ਤਰ੍ਹਾਂ ਮਨੁੱਖਤਾ ਦੀ ਸੇਵਾ ਵਿੱਚ ਨਵੀਂ ਮਿਸਾਲ ਕਾਇਮ ਕੀਤੀ ਹੈ।

ਰਾਜਪਾਲ ਵੱਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਮੌਕੇ ਵਿੱਦਿਆ ਭਾਰਤੀ ਪੰਜਾਬ ਅਤੇ ਸਰਵ ਹਿੱਤਕਾਰੀ ਸਿੱਖਿਆ ਸਮਿਤੀ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟ ਕੀਤੀ ਕਿ ਮੋਬਾਈਲ ਸਾਇੰਸ ਵੈਨ ਦੀ ਪਹਿਲ ਵਿਦਿਆਰਥੀਆਂ ਨੂੰ ਵਿਗਿਆਨ ਵਿਸ਼ੇ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਵਿਗਿਆਨਕ ਦ੍ਰਿਸ਼ਟੀਕੋਣ ਅਤੇ ਨਵੀਨਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋਵੇਗੀ।

Advertisement
×