ਚੋਣ ਆਬਜ਼ਰਵਰ ਵੱਲੋਂ ਗਿਣਤੀ ਕੇਂਦਰਾਂ ਦਾ ਜਾਇਜ਼ਾ
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਣ ਮਗਰੋਂ ਦੁਆਬਾ ਕਾਲਜ ਜਲੰਧਰ ਵਿੱਚ ਵੋਟ ਬਕਸੇ ਰੱਖਣ ਲਈ ਬਣਾਏ ਗਏ ਗਿਣਤੀ ਕੇਂਦਰ ਦਾ ਚੋਣ ਆਬਜ਼ਰਵਰ ਸ੍ਰੀਮਤੀ ਨਯਨ ਵੱਲੋਂ ਨਿਰੀਖਣ ਕੀਤਾ ਗਿਆ। ਚੋਣ ਆਬਜ਼ਰਵਰ ਨੇ ਦੱਸਿਆ ਕਿ ਜ਼ਿਲ੍ਹਾ ਪਰਿਸ਼ਦ...
Advertisement
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਣ ਮਗਰੋਂ ਦੁਆਬਾ ਕਾਲਜ ਜਲੰਧਰ ਵਿੱਚ ਵੋਟ ਬਕਸੇ ਰੱਖਣ ਲਈ ਬਣਾਏ ਗਏ ਗਿਣਤੀ ਕੇਂਦਰ ਦਾ ਚੋਣ ਆਬਜ਼ਰਵਰ ਸ੍ਰੀਮਤੀ ਨਯਨ ਵੱਲੋਂ ਨਿਰੀਖਣ ਕੀਤਾ ਗਿਆ। ਚੋਣ ਆਬਜ਼ਰਵਰ ਨੇ ਦੱਸਿਆ ਕਿ ਜ਼ਿਲ੍ਹਾ ਪਰਿਸ਼ਦ ਦੇ 21 ਅਤੇ 11 ਪੰਚਾਇਤ ਸਮਿਤੀਆਂ ਦੇ 188 ਜ਼ੋਨਾਂ ਲਈ ਬਣਾਏ ਗਏ 1209 ਪੋਲਿੰਗ ਬੂਥਾਂ ’ਤੇ ਵੋਟਾਂ ਪਾਉਣ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਗਿਆ ਹੈ। ਉਨ੍ਹਾਂ ਦੱਸਿਆ ਕਿ ਬੈਲਟ ਬਾਕਸਾਂ ਨੂੰ ਦੁਆਬਾ ਕਾਲਜ ਜਲੰਧਰ ਵਿੱਚ ਬਣਾਏ ਗਏ ਗਿਣਤੀ ਕੇਂਦਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੈਲਟ ਬਾਕਸਾਂ ਦੀ 24 ਘੰਟੇ ਨਿਗਰਾਨੀ ਲਈ ਸੀ ਸੀ ਟੀ ਵੀ ਕੈਮਰੇ ਲਗਾਏ ਗਏ ਹਨ ਅਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਪੋਲ ਹੋਈਆਂ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ।
ਉਨ੍ਹਾਂ ਕਿਹਾ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਲਈ ਪਈਆਂ ਵੋਟਾਂ ਦੀ ਗਿਣਤੀ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਪਰਿਸ਼ਦ ਦੇ ਪੰਚਾਇਤ ਸਮਿਤੀ ਚੋਣਾਂ ਲਈ ਪਈਆਂ ਵੋਟਾਂ ਦੀ ਸੁਚੱਜੇ ਢੰਗ ਨਾਲ ਗਿਣਤੀ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਸੁਰੱਖਿਆ ਲਈ ਤਾਇਨਾਤ ਸੁਰੱਖਿਆ ਅਮਲੇ ਨੂੰ ਹਦਾਇਤ ਕੀਤੀ ਕਿ ਬੈਲਟ ਬਾਕਸਾਂ ਦੀ ਪੂਰੀ ਮੁਸਤੈਦੀ ਨਾਲ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Advertisement
Advertisement
