ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਸਬੰਧੀ ਡੈਲੀਗੇਟਾਂ ਦੀ ਚੋਣ
ਇਸ ਮੌਕੇ ਅਕਾਲ ਤਖਤ ਵੱਲੋਂ ਕਾਇਮ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਨਵੀਂ ਭਰਤੀ ਨਾਲ ਸਬੰਧਤ ਸਮੂਹ ਡੈਲੀਗੇਟਾਂ ਨੇ ਸ਼ਿਰਕਤ ਕੀਤੀ ਅਤੇ ਜ਼ਿਲ੍ਹੇ ਦੇ ਜਥੇਬੰਦਕ ਢਾਂਚੇ ਲਈ ਵਿਸ਼ੇਸ਼ ਡੈਲੀਗੇਟਾਂ ਦੀ ਚੋਣ ਕੀਤੀ ਗਈ। ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਪ੍ਰਤੀ ਨੌਜਵਾਨਾਂ ਦਾ ਵਿਸ਼ੇਸ਼ ਉਤਸ਼ਾਹ ਹੈ। ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਰਾਖੀ ਕਰਨ ਵਾਲੀ ਪਾਰਟੀ ਹੈ, ਜਿਸ ਦੀ ਸੁਰਜੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਪਾਰਟੀ ਦੀ ਚੜ੍ਹਦੀ ਕਲਾਂ ਲਈ ਪੰਜਾਬ ਭਰ ਵਿੱਚੋਂ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡੈਲੀਗੇਟ ਬਣਨ ਉਪਰੰਤ 11 ਅਗਸਤ ਨੂੰ ਪਾਰਟੀ ਦੇ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਮੌਕੇ ਬੂਟਾ ਸਿੰਘ ਅਲੀਪੁਰ, ਹਰਜੀਤ ਸਿੰਘ ਭਾਰਤਪੁਰ, ਤਰਲੋਕ ਸਿੰਘ ਨਾਗਪਾਲ, ਰਜਿੰਦਰ ਸਿੰਘ ਸੂਕਾ, ਮਹਿੰਦਰ ਸਿੰਘ ਡੰਡੇਵਾਲ, ਜਰਨੈਲ ਸਿੰਘ ਨੂਰਪੁਰ ਜੱਟਾਂ, ਤਰਸੇਮ ਸਿੰਘ ਜੱਸੋਵਾਲ , ਇਕਬਾਲ ਸਿੰਘ ਜੱਸੋਵਾਲ ,ਪਰਮਜੀਤ ਸਿੰਘ, ਗੁਰਿੰਦਰਜੀਤ ਸਿੰਘ ਬਾਠ, ਮਹਾ ਸਿੰਘ ਖਾਲਸਾ, ਮਹਿੰਦਰ ਸਿੰਘ ਮੋਰਾਂਵਾਲੀ ਸਣੇ ਪਾਰਟੀ ਵਰਕਰ ਹਾਜ਼ਰ ਸਨ।