ਸਹਿਕਾਰੀ ਸਭਾਵਾਂ ਬਲਾਕ ਭੋਗਪੁਰ ਦੇ ਸੰਗਠਨ ਦੀ ਚੋਣ
ਭੋਗਪੁਰ: ਖੇਤੀਬਾੜੀ ਸਹਿਕਾਰੀ ਸਭਾਵਾਂ ਬਲਾਕ ਭੋਗਪੁਰ ਦੇ ਕਰਮਚਾਰੀਆਂ ਦੀ ਮੀਟਿੰਗ ਕਰਨੈਲ ਸਿੰਘ ਦੀ ਸਰਪ੍ਰਸਤੀ ਹੇਠ ਹੋਈ ਜਿਸ ਵਿੱਚ ਕਰਮਚਾਰੀਆਂ ਨੂੰ ਆ ਰਹੀਆਂ ਦਰਪੇਸ਼ ਮਸਲਿਆਂ ਨੂੰ ਹੱਲ ਕਰਨ ਲਈ ਵਿਚਾਰ-ਵਟਾਂਦਰਾ ਹੋਇਆ। ਬਾਅਦ ਵਿੱਚ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਸੰਗਠਨ ਦੀ ਚੋਂਣ ਸਰਬਸੰਮਤੀ...
Advertisement
ਭੋਗਪੁਰ: ਖੇਤੀਬਾੜੀ ਸਹਿਕਾਰੀ ਸਭਾਵਾਂ ਬਲਾਕ ਭੋਗਪੁਰ ਦੇ ਕਰਮਚਾਰੀਆਂ ਦੀ ਮੀਟਿੰਗ ਕਰਨੈਲ ਸਿੰਘ ਦੀ ਸਰਪ੍ਰਸਤੀ ਹੇਠ ਹੋਈ ਜਿਸ ਵਿੱਚ ਕਰਮਚਾਰੀਆਂ ਨੂੰ ਆ ਰਹੀਆਂ ਦਰਪੇਸ਼ ਮਸਲਿਆਂ ਨੂੰ ਹੱਲ ਕਰਨ ਲਈ ਵਿਚਾਰ-ਵਟਾਂਦਰਾ ਹੋਇਆ। ਬਾਅਦ ਵਿੱਚ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਸੰਗਠਨ ਦੀ ਚੋਂਣ ਸਰਬਸੰਮਤੀ ਨਾਲ ਹੋਈ, ਜਿਸ ਵਿੱਚ ਪ੍ਰਧਾਨ ਅਮਰਦੀਪ ਸਿੰਘ ਸਿੰਘਪੁਰੀਆ, ਮੀਤ ਪ੍ਰਧਾਨ ਰਵਿੰਦਰ ਸਿੰਘ, ਜਨਰਲ ਸਕੱਤਰ ਮੁਖਤਿਆਰ ਸਿੰਘ, ਖ਼ਜ਼ਾਨਚੀ ਨਰਿੰਦਰ ਵਿਰਦੀ ਤੋਂ ਇਲਾਵਾ ਕਾਰਜਕਾਰੀ ਮੈਂਬਰਾਂ ਵਿੱਚ ਸ਼ਿੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਇਕਬਾਲ ਸਿੰਘ ਭੰਗੂ, ਤਜਿੰਦਰ ਸਿੰਘ, ਹਰਦੀਪ ਸਿੰਘ, ਇਕਬਾਲ ਸਿੰਘ, ਗੁਰਪ੍ਰੀਤ ਸਿੰਘ ਮਨਜਿੰਦਰ ਸਿੰਘ ਚੁਣੇ ਗਏ। ਨਵੇਂ ਚੁਣੇ ਪ੍ਰਧਾਨ ਅਮਰਦੀਪ ਸਿੰਘ ਸਿੰਘਪੁਰੀਆ ਨੇ ਕਿਹਾ ਕਿ ਸਹਿਕਾਰੀ ਵਿਭਾਗ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਕਰਮਚਾਰੀਆਂ ਦੀਆਂ ਮੁਸਕਲਾਂ ਹੱਲ ਕਰਾਉਣ ਦਾ ਉਪਰਾਲਾ ਕਰਨਗੇ। -ਪੱਤਰ ਪ੍ਰੇਰਕ
Advertisement