ਕਰਤਾਰਪੁਰ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਿਹਰਸਲ ਵਿਚ ਹਿੱਸਾ ਨਾ ਲੈਣ ਵਾਲੇ ਵਿਧਾਨ ਸਭਾ ਹਲਕਾ ਕਰਤਾਰਪੁਰ ਵਿਚ ਤਾਇਨਾਤ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕਰਕੇ ਪੇਸ਼ ਕਰਨ ਲਈ ਤਹਿਸੀਲਦਾਰ ਜਲੰਧਰ ਦੋ ਕਮ ਸਹਾਇਕ ਰਿਟਰਨਿੰਗ ਅਫਸਰ ਨੇ ਪੁਲੀਸ ਕਮਿਸ਼ਨਰ ਅਤੇ ਸੀਨੀਅਰ ਪੁਲੀਸ ਕਪਤਾਨ ਦਿਹਾਤੀ ਨੂੰ ਹੁਕਮ ਦਿੱਤਾ ਹੈ। ਇਸ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਐੱਸ ਕਰੁਣਾ ਰਾਜੂ ਨੇ ਬਿਨਾਂ ਇਜਾਜ਼ਤ ਲਏ ਪੋਰਟਲ ਤੇ ਇਲੈਕਟ੍ਰੋਨਿਕਲੀ ਟ੍ਰਾਂਸਮਿਟਿਡ ਪੋਸਟਲ ਬੈਲਟ ਸਿਸਟਮ ਨੂੰ ਸਿੱਧਾ ਅਪਲੋਡ ਕਰਨ ਸਬੰਧੀ ਜਲੰਧਰ ਪੱਛਮੀ ਦੇ ਰਿਟਰਨਿੰਗ ਅਫ਼ਸਰ ਨੂੰ ਨੋਟਿਸ ਜਾਰੀ ਕੀਤਾ ਸੀ। -ਪੱਤਰ ਪ੍ਰੇਰਕ