ਪੱਤਰ ਪ੍ਰੇਰਕ
ਫਗਵਾੜਾ, 23 ਜੁਲਾਈ
ਰੇਲਵੇ ਰੋਡ ’ਤੇ ਅਕਾਲੀ ਗੁਰਦੁਆਰਾ ਲਾਗੇ ਬੀਤੀ ਰਾਤ ਬਿਜਲੀ ਦੀਆਂ ਤਾਰਾ ਨੂੰ ਅਚਾਨਕ ਅੱਗ ਲੱਗ ਗਈ। ਫਾਇਰ ਬ੍ਰਿਗ੍ਰੇਡ ਨੇ ਮੌਕੇ ’ਤੇ ਪੁੱਜ ਕੇ ਅੱਗ ’ਤੇ ਕਾਬੂ ਪਾਇਆ ਜਿਸ ਨਾਲ ਨੁਕਸਾਨ ਹੋਣੋਂ ਬਚ ਗਿਆ।
ਗੁਆਂਢੀ ਦੁਕਾਨਦਾਰ ਸਤਿੰਵਦਰ ਸਿੰਘ ਮਰਵਾਹਾ ਨੇ ਦੱਸਿਆ ਕਿ ਬਿਜਲੀ ਦੀਆਂ ਤਾਰਾਂ ਸਪਾਰਕ ਕਰਨ ਦੀ ਲੰਬੇ ਸਮੇਂ ਤੋਂ ਸਮੱਸਿਆ ਹੈ ਪਰ ਅਧਿਕਾਰੀਆਂ ਦੇ ਧਿਆਨ ’ਚ ਕਈ ਵਾਰ ਲਿਆਂਦਾ ਜਾ ਚੁੱਕਿਆ ਹੈ ਪਰ ਮਾਮਲਾ ਹੱਲ ਨਹੀਂ ਹੋਇਆ। ਉਨ੍ਹਾਂ ਬੋਰਡ ਅਧਿਕਾਰੀਆਂ ਤੋਂ ਮੰਗ ਕੀਤੀ ਕੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ।