Technical Services Union Protest: ਬਦਲੀ ਖ਼ਿਲਾਫ਼ ਬਿਜਲੀ ਕਾਮਿਆਂ ਵੱਲੋਂ ਗੇਟ ਰੈਲੀ
ਟੈਕਨੀਕਲ ਸਰਵਿਸ ਯੂਨੀਅਨ (ਭੰਗਲ) ਅਤੇ (ਖੰਨਾ) ਵੱਲੋਂ ਸਾਂਝੇ ਤੌਰ ’ਤੇ ਸਬ-ਡਿਵੀਜ਼ਨ ਦਫ਼ਤਰ ਹਰਸ਼ਾ ਛੀਨਾ ਵਿੱਚ ਲਾਈਨਮੈਨ ਜੁਗਰਾਜ ਸਿੰਘ ਦੀ ਕਥਿਤ ਸਿਆਸੀ ਆਧਾਰ ’ਤੇ ਕੀਤੀ ਗਈ ਬਦਲੀ ਦੇ ਵਿਰੋਧ ਵਿੱਚ ਜ਼ੋਰਦਾਰ ਗੇਟ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ...
Advertisement
ਟੈਕਨੀਕਲ ਸਰਵਿਸ ਯੂਨੀਅਨ (ਭੰਗਲ) ਅਤੇ (ਖੰਨਾ) ਵੱਲੋਂ ਸਾਂਝੇ ਤੌਰ ’ਤੇ ਸਬ-ਡਿਵੀਜ਼ਨ ਦਫ਼ਤਰ ਹਰਸ਼ਾ ਛੀਨਾ ਵਿੱਚ ਲਾਈਨਮੈਨ ਜੁਗਰਾਜ ਸਿੰਘ ਦੀ ਕਥਿਤ ਸਿਆਸੀ ਆਧਾਰ ’ਤੇ ਕੀਤੀ ਗਈ ਬਦਲੀ ਦੇ ਵਿਰੋਧ ਵਿੱਚ ਜ਼ੋਰਦਾਰ ਗੇਟ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੀ ਮੈਨੇਜਮੈਂਟ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਦਫ਼ਤਰ ਵਿੱਚ ਪਹਿਲਾਂ ਹੀ ਸਟਾਫ਼ ਦੀ ਭਾਰੀ ਘਾਟ ਹੈ, ਜਿਸ ਕਾਰਨ ਮੌਜੂਦਾ ਕਰਮਚਾਰੀਆਂ ’ਤੇ ਕੰਮ ਦਾ ਵਾਧੂ ਬੋਝ ਪੈ ਰਿਹਾ ਹੈ। ਅਜਿਹੇ ਹਾਲਾਤ ਵਿੱਚ ਬਿਨਾਂ ਕਿਸੇ ਵਾਜਬ ਕਾਰਨ ਕਾਮੇ ਦੀ ਬਦਲੀ ਕਰਨਾ ਮੁਲਾਜ਼ਮਾਂ ਨਾਲ ਪੂਰੀ ਤਰ੍ਹਾਂ ਧੱਕੇਸ਼ਾਹੀ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇ ਜੁਗਰਾਜ ਸਿੰਘ ਦੀ ਬਦਲੀ ਤੁਰੰਤ ਰੱਦ ਨਾ ਕੀਤੀ ਗਈ ਤਾਂ 22 ਸਤੰਬਰ ਨੂੰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਦਫ਼ਤਰ ਦਾ ਕੰਮ ਪੂਰੀ ਤਰ੍ਹਾਂ ਠੱਪ ਕਰ ਦਿੱਤਾ ਜਾਵੇਗਾ। ਇਸ ਮੌਕੇ ਮਲਕੀਅਤ ਸਿੰਘ ਸੈਂਸਰਾ, ਜੁਗਰਾਜ ਸਿੰਘ ਛੀਨਾ ਸਮੇਤ ਕਈ ਆਗੂ ਹਾਜ਼ਰ ਸਨ।
Advertisement
Advertisement
×

