DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Electricity Workers Strike: ਬਿਜਲੀ ਕਾਮਿਆਂ ਨੇ ਸਮੂਹਿਕ ਛੁੱਟੀ ਵਿੱਚ ਵਾਧਾ ਕੀਤਾ

ਪਾਵਰਕੌਮ ਦੇ ਸਰਕਲ ਦਫ਼ਤਰ ਅੱਗੇ ਧਰਨਾ; ਕਿਸਾਨਾਂ ਵੱਲੋਂ ਬਿਜਲੀ ਮੁਲਾਜ਼ਮਾਂ ਦੇ ਹੱਕ ’ਚ ਹਾਅ ਦਾ ਨਾਅਰਾ

  • fb
  • twitter
  • whatsapp
  • whatsapp
featured-img featured-img
ਤਰਨ ਤਾਰਨ ਵਿੱਚ ਧਰਨੇ ’ਤੇ ਬੈਠੇ ਬਿਜਲੀ ਮੁਲਾਜ਼ਮ।
Advertisement

ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸੰਘਰਸ਼ ਕਰ ਰਹੇ ਬਿਜਲੀ ਮੁਲਾਜ਼ਮਾਂ ਨੇ ਆਪਣੀ ਸਮੂਹਿਕ ਛੁੱਟੀ ਵਿੱਚ ਦੋ ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ। ਮੁਲਾਜ਼ਮ ਪਹਿਲਾਂ ਹੀ ਚਾਰ ਦਿਨਾਂ ਤੋਂ ਛੁੱਟੀ ਉੱਤੇ ਚੱਲ ਰਹੇ ਹਨ, ਜਿਸ ਕਾਰਨ ਸੂਬੇ ਵਿੱਚ ਬਿਜਲੀ ਸਪਲਾਈ ਦਾ ਬੁਰਾ ਹਾਲ ਹੈ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।

ਅੱਜ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਪਾਵਰਕੌਮ ਦੇ ਸਰਕਲ ਦਫ਼ਤਰ ਅੱਗੇ ਧਰਨਾ ਦਿੱਤਾ। ਧਰਨਾਕਾਰੀਆਂ ਨੂੰ ਆਗੂ ਗੁਰਭੇਜ ਸਿੰਘ ਢਿੱਲੋਂ, ਲਖਵੰਤ ਸਿੰਘ, ਮੰਗਲ ਸਿੰਘ ਨਾਗੋਕੇ, ਕੁਲਵਿੰਦਰ ਸਿੰਘ ਬਾਗੜੀਆਂ, ਐੱਸ ਡੀ ਓ ਕਰਮਜੀਤ ਸਿੰਘ ਅਤੇ ਜੇ ਈ ਧਰਮਵੀਰ ਸਿੰਘ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਜਾਣ-ਬੁੱਝ ਕੇ ਲੋਕਾਂ ਨੂੰ ਖੱਜਲ-ਖੁਆਰ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਜ਼ਿਆਦਾਤਰ ਮੰਗਾਂ ਪਹਿਲਾਂ ਹੀ ਮੰਨੀਆਂ ਹੋਈਆਂ ਹਨ, ਸਿਰਫ਼ ਉਨ੍ਹਾਂ ਨੂੰ ਲਾਗੂ ਕਰਨਾ ਬਾਕੀ ਹੈ।

Advertisement

ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਬਿਜਲੀ ਕਾਮਿਆਂ ਦੇ ਮਸਲੇ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਹੈ। ਸ਼ੇਰੋਂ ਸਹਿਕਾਰੀ ਖੰਡ ਮਿੱਲ ਦੀ ਮਾਲਕੀ ਹੋਰ ਅਦਾਰਿਆਂ ਦੇ ਨਾਂ ਕਰਨ ਖ਼ਿਲਾਫ਼ ਚੱਲ ਰਹੇ ਪੱਕੇ ਮੋਰਚੇ ਦੇ 63ਵੇਂ ਦਿਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਹਰਜਿੰਦਰ ਸਿੰਘ ਟਾਂਡਾ, ਗੁਰਪ੍ਰੀਤ ਸਿੰਘ ਗੰਡੀਵਿੰਡ, ਨਛੱਤਰ ਸਿੰਘ ਪੰਨੂ ਅਤੇ ਮਨਜੀਤ ਸਿੰਘ ਬੱਗੂ ਨੇ ਕਿਹਾ ਕਿ ਬਿਜਲੀ ਕਾਮਿਆਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਸਮੂਹਿਕ ਛੁੱਟੀ ਲੈ ਕੇ ਵਿਭਾਗੀ ਕੰਮ ਠੱਪ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ, ਪਰ ਸਰਕਾਰ ਲਾਰੇ ਲਾ ਕੇ ਸਮਾਂ ਟਪਾ ਰਹੀ ਹੈ। ਉਨ੍ਹਾਂ ਸਰਕਾਰ ਨੂੰ ਅੜੀਅਲ ਰਵੱਈਆ ਛੱਡਣ ਦੀ ਅਪੀਲ ਕੀਤੀ।

Advertisement

ਬਿਜਲੀ ਮੁਲਾਜ਼ਮਾਂ ਦੀ ਹੜਤਾਲ ਜਾਰੀ

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਬਿਜਲੀ ਮੁਲਾਜ਼ਮਾਂ ਵੱਲੋਂ ਮੰਗਾਂ ਮਨਵਾਉਣ ਲਈ ਕੀਤੀ ਜਾ ਰਹੀ ਹੜਤਾਲ ਦੇ ਚੌਥੇ ਦਿਨ ਸਮੂਹ ਕਰਮਚਾਰੀਆਂ ਨੇ ਸਰਕਲ ਦਫ਼ਤਰ ਅੱਗੇ ਰੋਸ ਰੈਲੀ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਟੀ ਐੱਸ ਯੂ ਦੇ ਸਰਕਲ ਪ੍ਰਧਾਨ ਇੰਜਨੀਅਰ ਨਛੱਤਰ ਸਿੰਘ, ਐਂਪਲਾਈਜ਼ ਫੈਡਰੇਸ਼ਨ ਦੇ ਸਰਕਲ ਪ੍ਰਧਾਨ ਤਰਲੋਚਨ ਸਿੰਘ ਅਤੇ ਏਟਕ ਦੇ ਸਰਕਲ ਪ੍ਰਧਾਨ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਰੈਲੀ ਵਿੱਚ ਟੀ ਐੱਸ ਯੂ ਦੇ ਸੂਬਾ ਜਨਰਲ ਸਕੱਤਰ ਨਿਰਮਲ ਸਿੰਘ ਨੇ ਵੀ ਸ਼ਿਰਕਤ ਕੀਤੀ। ਆਗੂਆਂ ਨੇ ਹੜਤਾਲ ਦੋ ਦਿਨਾਂ ਲਈ ਹੋਰ ਵਧਾਉਣ ਦਾ ਐਲਾਨ ਕੀਤਾ।

Advertisement
×