ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ’ਤੇ ਜ਼ੋਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਜਾਣਕਾਰੀ ਦੇਣ ਲਈ ਅੱਜ ਨੇੜਲੇ ਪਿੰਡ ਕਰਾਵਰ ਵਿੱਚ ਲਾਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਮੌਕੇ ਪੁੱਜੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ’ਤੇ ਜ਼ੋਰ ਦਿੱਤਾ। ਉਨ੍ਹਾਂ...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਜਾਣਕਾਰੀ ਦੇਣ ਲਈ ਅੱਜ ਨੇੜਲੇ ਪਿੰਡ ਕਰਾਵਰ ਵਿੱਚ ਲਾਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਮੌਕੇ ਪੁੱਜੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕਿਸਾਨਾਂ ਦੀ ਵਿਭਾਗ ਤੱਕ ਸੁਖਾਲੀ ਪਹੁੰਚ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਸਿਫ਼ਾਰਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕੀਤੀ ਜਾਵੇ। ਐੱਸ ਡੀ ਐੱਮ ਕ੍ਰਿਤਿਕਾ ਗੋਇਲ ਨੇ ਮੇਲੇ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਲਗਵਾਈ। ਉਨ੍ਹਾਂ ਕਿਸਾਨ ਮੇਲੇ ਵਿੱਚ ਲਗਾਈਆਂ ਪ੍ਰਦਰਸ਼ਨੀਆਂ ਦੇਖਦਿਆਂ ਕਿਸਾਨਾਂ ਅਤੇ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ.ਰਾਕੇਸ਼ ਕੁਮਾਰ ਸ਼ਰਮਾ , ਇੰਜ. ਚੰਦਨ ਸ਼ਰਮਾ ਨੇ ਵੀ ਸੰਬੋਧਨ ਕੀਤਾ। ਇਸ ਮੇਲੇ ਵਿੱਚ ਡਾ. ਰਜੇਸ਼ ਕੁਮਾਰ, ਸਰਬਜੀਤ ਸਿੰਘ ਨੇ ਆਪੋ-ਆਪਣੇ ਵਿਭਾਗਾਂ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।