DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Govt Employees Protest: ਮੁਲਾਜ਼ਮਾਂ ਨੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ

‘ਮਹਾਂਬੰਦ’ ਦੌਰਾਨ ਸ਼ਾਮਲ ਹੋਏ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦਾ ਵਿਰੋਧ ਕੀਤਾ

  • fb
  • twitter
  • whatsapp
  • whatsapp
featured-img featured-img
ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦੇ ਹੋਏ ਮੁਲਾਜ਼ਮ।
Advertisement

ਪੰਜਾਬ ਸਰਕਾਰ ਵੱਲੋਂ ‘ਮਹਾਂ ਬੰਦ’ ਵਿੱਚ ਸ਼ਾਮਲ ਹੋਣ ਖ਼ਿਲਾਫ਼ ਮੁਲਾਜ਼ਮਾਂ ਵਿਰੁੱਧ ਕੀਤੀ ਜਾਣ ਵਾਲੀ ਕਾਰਵਾਈ ਸਬੰਧੀ ਜਾਰੀ ਪੱਤਰ ਖ਼ਿਲਾਫ਼ ਅੱਜ ਸਰਕਾਰ ਦਾ ਪੁਤਲਾ ਫੂਕਿਆ ਗਿਆ। ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇਕੱਠ ਹੋਏ ਅਤੇ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਇਕੱਠ ਨੂੰ ਸਾਂਝਾ ਮੁਲਾਜ਼ਮ ਮੰਚ ਦੇ ਜ਼ਿਲ੍ਹਾ ਕਨਵੀਨਰ ਸੁਖਪ੍ਰੀਤ ਸਿੰਘ ਪੰਨੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਜਲੀਲ ਕਰਨ ਦੇ ਨਾਲ ਨਾਲ ਡਰਾਉਣਾ ਵੀ ਚਾਹੁੰਦੀ ਹੈ ਜਦੋਂਕਿ ਮੁਲਾਜ਼ਮ ਸਰਕਾਰ ਦੇ ਡਰਾਵੇ ਨੂੰ ਬਰਦਾਸ਼ਤ ਕਰਨ ਲਈ ਬਿਲਕੁਲ ਤਿਆਰ ਖੜ੍ਹੇ ਹਨ। ਜਥੇਬੰਦੀ ਦੇ ਆਗੂ ਸੁਖਪ੍ਰੀਤ ਸਿੰਘ ਪੰਨੂ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਾਜ਼ਮ ਸਰਕਾਰ ਨੂੰ ਠੋਕਵਾਂ ਜਵਾਬ ਦੇਣਗੇ।

ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਪੈਨਸ਼ਨਰ ਦੇ ਨਾਲ ਨਾਲ ਮਿੱਡ-ਡੇਅ ਮੀਲ ਵਰਕਰਾਂ, ਆਸ਼ਾ ਵਰਕਰਾਂ ਅਤੇ ਹੋਰਨਾਂ ਵਰਗਾ ਦੀਆਂ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਸਾਂਝਾ ਮੁਲਾਜ਼ਮ ਮੰਚ ਤਿੱਖਾ ਸੰਘਰਸ਼ ਕਰਨ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦੇਵੇਗਾ।

Advertisement

Advertisement

ਸਾਰੇ ਅਧਿਆਪਕ ਹੜਤਾਲ ਦੌਰਾਨ ‘ਹਾਜ਼ਰ’ ਰਹੇ

ਤਰਨ ਤਾਰਨ ਜ਼ਿਲ੍ਹੇ ਵਿੱਚ ਸਿੱਖਿਆ ਵਿਭਾਗ ਵੱਲੋਂ ਬੀਤੇ ਦਿਨ ਸਮੂਹਿਕ ਛੁੱਟੀ ਲੈ ਕੇ ਧਰਨਿਆਂ ਵਿੱਚ ਸ਼ਾਮਲ ਹੋਏ ਅਧਿਆਪਕਾਂ ਬਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਅਤੇ ਐਲੀਮੈਂਟਰੀ) ਰਾਜੀਵ ਕੁਮਾਰ ਛਾਬੜਾ ਨੇ ਸਪੱਸ਼ਟ ਕੀਤਾ ਕਿ ਵਿਭਾਗ ਨੂੰ ਭੇਜੀ ਗਈ ਰਿਪੋਰਟ ਮੁਤਾਬਕ ਕੋਈ ਵੀ ਅਧਿਆਪਕ ਅਣ-ਅਧਿਕਾਰਤ ਤੌਰ ’ਤੇ ਗ਼ੈਰ-ਹਾਜ਼ਰ ਨਹੀਂ ਪਾਇਆ ਗਿਆ, ਕਿਉਂਕਿ ਮੁਲਾਜ਼ਮ ਨਿਯਮਾਂ ਤਹਿਤ ਛੁੱਟੀ ਲੈ ਕੇ ਗਏ ਸਨ। ਦੱਸਣਯੋਗ ਹੈ ਕਿ ਜ਼ਿਲ੍ਹੇ ਵਿੱਚ ਐਲੀਮੈਂਟਰੀ ਅਤੇ ਸੈਕੰਡਰੀ ਸਕੂਲਾਂ ਵਿੱਚ ਲਗਭਗ 8,600 ਤੋਂ ਵੱਧ ਅਧਿਆਪਕ ਅਤੇ ਦਫ਼ਤਰੀ ਅਮਲਾ ਤਾਇਨਾਤ ਹੈ।

ਸੰਘਰਸ਼ ਦੀ ਹਮਾਇਤ

ਤਰਨ ਤਾਰਨ (ਪੱਤਰ ਪ੍ਰੇਰਕ): ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਦੇ ਵਿਰੋਧ ਅਤੇ ਮਿੱਲ ਨੂੰ ਮੁੜ ਚਾਲੂ ਕਰਨ ਦੀ ਮੰਗ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਾਇਆ ਪੱਕਾ ਮੋਰਚਾ ਅੱਜ 100ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਮੌਕੇ ਕਿਸਾਨਾਂ ਨੇ ਮੁੱਖ ਮੰਤਰੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਤਰਸੇਮ ਸਿੰਘ ਲੁਹਾਰ, ਰਤਨ ਸਿੰਘ ਢੰਡ, ਦਵਿੰਦਰ ਸੋਹਲ, ਕਸ਼ਮੀਰ ਸਿੰਘ ਸ਼ੇਰੋਂ, ਅਸ਼ਵਨੀ ਕੁਮਾਰ, ਗੁਰਪ੍ਰੀਤ ਸਿੰਘ ਗੰਡੀਵਿੰਡ ਅਤੇ ਜੱਸਾ ਸਿੰਘ ਕੱਦਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਮਸਲਿਆਂ ਲਈ ਸੰਘਰਸ਼ ਕਰ ਰਹੇ ਮਿਹਨਤਕਸ਼ ਲੋਕਾਂ ਪ੍ਰਤੀ ਸਰਕਾਰ ਦਾ ਰਵੱਈਆ ਬੇਹੱਦ ਨਿੰਦਣਯੋਗ ਹੈ। ਕਿਸਾਨ ਆਗੂਆਂ ਨੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਹਮਾਇਤ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ।

Advertisement
×