DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਲਾਜ਼ਮਾਂ ਵੱਲੋਂ ਬਿਜਲੀ ਸੋਧ ਬਿੱਲ ਦਾ ਵਿਰੋਧ

ਪਾਰਵਕੌਮ ਦੇ ਮੁਲਾਜ਼ਮਾਂ ਦੀ ਜਥੇਬੰਦੀ ਐਂਪਲਾਈਜ਼ ਫੈੱਡਰੇਸ਼ਨ ਪੀ ਐੱਸ ਈ ਬੀ ਪਹਿਲਵਾਨ ਅਤੇ ਪੈਨਸ਼ਨਰ ਵੈੱਲਫੇਅਰ ਫੈੱਡਰੇਸ਼ਨ ਮੰਡਲ ਮੁਕੇਰੀਆਂ ਵੱਲੋਂ ਰੈਲੀ ਕੀਤੀ ਗਈ। ਮੰਡਲ ਮੁਕੇਰੀਆਂ ਦੇ ਪ੍ਰਧਾਨ ਜਗਦੀਸ਼ ਸਿੰਘ ਅਤੇ ਇੰਜੀ. ਰਾਜਵੰਤ ਸਿੰਘ ਅਤੇ ਪੈਨਸ਼ਨਰ ਵੈੱਲਫੇਅਰ ਫੈੱਡਰੇਸ਼ਨ ਦੇ ਮੰਡਲ ਮਕੇਰੀਆਂ ਦੇ...

  • fb
  • twitter
  • whatsapp
  • whatsapp
Advertisement

ਪਾਰਵਕੌਮ ਦੇ ਮੁਲਾਜ਼ਮਾਂ ਦੀ ਜਥੇਬੰਦੀ ਐਂਪਲਾਈਜ਼ ਫੈੱਡਰੇਸ਼ਨ ਪੀ ਐੱਸ ਈ ਬੀ ਪਹਿਲਵਾਨ ਅਤੇ ਪੈਨਸ਼ਨਰ ਵੈੱਲਫੇਅਰ ਫੈੱਡਰੇਸ਼ਨ ਮੰਡਲ ਮੁਕੇਰੀਆਂ ਵੱਲੋਂ ਰੈਲੀ ਕੀਤੀ ਗਈ। ਮੰਡਲ ਮੁਕੇਰੀਆਂ ਦੇ ਪ੍ਰਧਾਨ ਜਗਦੀਸ਼ ਸਿੰਘ ਅਤੇ ਇੰਜੀ. ਰਾਜਵੰਤ ਸਿੰਘ ਅਤੇ ਪੈਨਸ਼ਨਰ ਵੈੱਲਫੇਅਰ ਫੈੱਡਰੇਸ਼ਨ ਦੇ ਮੰਡਲ ਮਕੇਰੀਆਂ ਦੇ ਪ੍ਰਧਾਨ ਬਲਵਿੰਦਰ ਸਿੰਘ ਪਨਖੂਹ ਦੀ ਪ੍ਰਧਾਨਗੀ ਹੇਠ ਹੋਈ ਰੈਲੀ ਦੌਰਾਨ ਬਿਜਲੀ ਸੋਧ ਬਿੱਲ ਅਤੇ ਨਵੇਂ ਲੇਬਰ ਕਨੂੰਨਾਂ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਸੂਬੇ ਦੇ ਚੀਫ ਪੈਟਰਨ ਪਰਮਜੀਤ ਸਿੰਘ ਅਤੇ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਦੇ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਰਾਮ ਸਰਨ, ਸੂਬਾ ਵਿੱਤ ਸਕੱਤਰ ਮਨਜੀਤ ਸਿੰਘ ਪਲਾਕੀ, ਗੁਰਦੀਪ ਸਿੰਘ ਖੁੱਡਾ ਅਤੇ ਸਰਕਲ ਪ੍ਰਧਾਨ ਤਰਲੋਚਨ ਸਿੰਘ ਨੇ ਵੀ ਸ਼ਿਰਕਤ ਕੀਤੀ।

ਇਸ ਮੌਕੇ ਪੈਨਸ਼ਨਰ ਵੈੱਲਫੇਅਰ ਫੈੱਡਰੇਸ਼ਨ ਅਤੇ ਐਂਪਲਾਈਜ਼ ਫੈੱਡਰੇਸ਼ਨ ਦਾ ਸਾਲ 2026 ਦਾ ਕੈਲੰਡਰ ਰਿਲੀਜ਼ ਕੀਤਾ ਗਿਆ ਅਤੇ ਜਥੇਬੰਦੀ ਦਾ ਝੰਡਾ ਵੀ ਲਹਿਰਾਇਆ ਗਿਆ। ਇਸ ਮੌਕੇ ਰਜਿੰਦਰ ਸਿੰਘ, ਰਾਜਵੰਤ ਸਿੰਘ, ਕਰਮਜੀਤ ਸਿੰਘ, ਸਤਨਾਮ ਸਿੰਘ ਕੋਟਲੀ, ਹਰਜਿੰਦਰ ਸਿੰਘ ਧਨੋਆ, ਸੰਨੀ ਕੁਮਾਰ, ਪਰਵਿੰਦਰ ਸਿੰਘ, ਵਿਸ਼ਾਲ ਚੌਧਰੀ, ਰਾਮ ਸਿੰਘ ਭੰਗਾਲਾ, ਸੁਖਬੀਰ ਕੌਰ ਆਦਿ ਹਾਜ਼ਰ ਸਨ।

Advertisement

Advertisement
Advertisement
×