ਡੀਸੀ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਅੱਜ ਸੂਬੇ ਭਰ ਵਿੱਚ ਸਰਕਾਰ ਨੂੰ ਡੀਸੀ ਰਾਹੀਂ ਨੋਟਿਸ ਅਤੇ ਮੰਗ ਪੱਤਰ ਦਿੱਤੇ ਜਾਣੇ ਸਨ। ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਅਤੇ ਜਨਰਲ ਸਕੱਤਰ ਵਿਨੋਦ ਸਾਗਰ ਨੇ ਦੱਸਿਆ ਕੇ ਯੂਨੀਅਨ ਵੱਲੋਂ ਦਿੱਤੇ ਪ੍ਰੋਗਰਾਮ ਤਹਿਤ ਮਨਿਸਟੀਰੀਅਲ ਸਟਾਫ਼...
Advertisement
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਅੱਜ ਸੂਬੇ ਭਰ ਵਿੱਚ ਸਰਕਾਰ ਨੂੰ ਡੀਸੀ ਰਾਹੀਂ ਨੋਟਿਸ ਅਤੇ ਮੰਗ ਪੱਤਰ ਦਿੱਤੇ ਜਾਣੇ ਸਨ। ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਅਤੇ ਜਨਰਲ ਸਕੱਤਰ ਵਿਨੋਦ ਸਾਗਰ ਨੇ ਦੱਸਿਆ ਕੇ ਯੂਨੀਅਨ ਵੱਲੋਂ ਦਿੱਤੇ ਪ੍ਰੋਗਰਾਮ ਤਹਿਤ ਮਨਿਸਟੀਰੀਅਲ ਸਟਾਫ਼ ਦੀਆਂ ਮੰਗਾਂ ਬਾਬਤ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਣ ਲਈ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੂੰ ਦਿੱਤਾ ਗਿਆ। ਇਸੇ ਤਰ੍ਹਾਂ 14 ਅਕਤੂਬਰ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਰੈਲੀਆਂ ਹੋਣਗੀਆਂ। ਇਸ ਮੌਕੇ ਚੇਅਰਮੈਨ ਜ਼ੋਰਾਵਰ ਸਿੰਘ ਅਤੇ ਅਮਰਪ੍ਰੀਤ ਸਿੰਘ ਪਰਮਾਰ ਨੇ ਕਿਹਾ ਕਿ 16 ਅਕਤੂਬਰ ਨੂੰ ਮੁਹਾਲੀ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਜਲੰਧਰ ਦੇ ਮੁਲਾਜ਼ਮ ਵੱਡੇ ਇਕੱਠ ਨਾਲ ਸ਼ਾਮਲ ਹੋਣਗੇ।
Advertisement
Advertisement