ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਰਕਾਰੀ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪੁੱਜਣਾ ਯਕੀਨੀ ਬਣਾਇਆ ਜਾਵੇ: ਚੱਬੇਵਾਲ

ਸਰਕਾਰੀ ਯੋਜਨਾਵਾਂ ਦੀ ਸਮੀਖਿਆ; ਜ਼ਿਲ੍ਹੇ ’ਚ 279 ਮਰੀਜ਼ਾਂ ਦੇ 1371 ਡਾਇਲੇਸਿਸ ਸੈਸ਼ਨ
ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਾ ਰਾਜ ਕੁਮਾਰ ਚੱਬੇਵਾਲ ਤੇ ਹੋਰ। -ਫੋਟੋ: ਜਗਜੀਤ
Advertisement

ਜਗਜੀਤ ਸਿੰਘ

ਹੁਸ਼ਿਆਰਪੁਰ, 19 ਮਈ

Advertisement

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ’ਚ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਸਮੇਂ ਸਿਰ ਲਾਭ ਪ੍ਰਾਪਤ ਹੋ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਕੋਆਰਡੀਨੇਸ਼ਨ ਅਤੇ ਮਾਨੀਟਰਿੰਗ ਕਮੇਟੀ (ਦਿਸ਼ਾ) ਤਹਿਤ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਯੋਜਨਾਵਾਂ ਦੀ ਸਮੀਖਿਆ ਕਰ ਰਹੇ ਸਨ। ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਹੁਸ਼ਿਆਰਪੁਰ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਆਦਿ ਵੀ ਹਾਜ਼ਰ ਸਨ।

ਡਾ. ਰਾਜ ਕੁਮਾਰ ਨੇ ਕਿਹਾ ਕਿ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਹੁਸ਼ਿਆਰਪੁਰ ਨੂੰ ਸਮੱਗਰ ਸਿੱਖਿਆ ਮੁਹਿੰਮ ਤਹਿਤ ਕੁੱਲ 25 ਕਰੋੜ 32 ਲੱਖ 77 ਹਜ਼ਾਰ 846 ਰੁਪਏ ਦੀ ਮਿਲੀ ਗ੍ਰਾਂਟ ਖ਼ਰਚ ਕੀਤੀ ਜਾ ਚੁੱਕੀ ਹੈ। ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਯੋਜਨਾ, ਪਰਿਵਾਰ ਨਿਯੋਜਨ ਮੁਆਵਜ਼ਾ, ਰੋਗੀ ਕਲਿਆਣ ਸਮਿਤੀ ਤਹਿਤ 31 ਮਾਰਚ, 2025 ਤੱਕ ਕੁੱਲ 68490945 ਰੁਪਏ ਖਰਚ ਕੀਤੇ ਗਏ ਹਨ। ਪ੍ਰਧਾਨ ਮੰਤਰੀ ਰਾਸ਼ਟਰੀ ਡਾਇਲਸਿਸ ਪ੍ਰੋਗਰਾਮ ਤਹਿਤ, ਵਿੱਤੀ ਸਾਲ 2024-25 ਦੌਰਾਨ ਜ਼ਿਲ੍ਹੇ ਵਿੱਚ 279 ਮਰੀਜ਼ਾਂ ਲਈ 1371 ਸੈਸ਼ਨ ਮੁਫ਼ਤ ਕੀਤੇ ਗਏ ਹਨ। ਡੇਂਗੂ ਅਤੇ ਮਲੇਰੀਆ ਦੇ ਕੇਸਾਂ ਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਵਿਭਾਗ ਮੁਖੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਡੇਂਗੂ ਦਾ ਲਾਰਵਾ ਉਨ੍ਹਾਂ ਦੇ ਦਫ਼ਤਰਾਂ ਵਿੱਚ ਪ੍ਰਜਨਨ ਨਾ ਹੋਵੇ। ਲੋਕ ਸਭਾ ਮੈਂਬਰ ਨੇ ਕਿਹਾ ਕਿ ਪਲਾਸਟਿਕ ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਸਾਰੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹੇ ਵਿਚ ਐਮ.ਪੀ ਲੈਂਡ ਫੰਡ ਤੋਂ ਇਲਾਵਾ ਹੋਰ ਸਕੀਮਾਂ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਜਲਦੀ ਹੀ ਪੂਰੇ ਕਰਵਾਏ ਜਾਣਗੇ।

 

Advertisement
Show comments