DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਮੁੱਚਾ ਹਲਕਾ ਮਜੀਠੀਆ ਨਾਲ: ਗਨੀਵ ਕੌਰ

ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਹਲਕੇ ਦੇ ਪਿੰਡ ਨਿੰਬਰਵਿੰਡ ਵਿੱਚ ਯੂਥ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਨਵਜਿੰਦਰਪਾਲ ਸਿੰਘ ਗਾਂਧੀ ਦੀ ਰਿਹਾਇਸ਼ ’ਤੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਧੱਕੇਸ਼ਾਹੀ ਦੇ ਬਾਵਜੂਦ ਸਮੁੱਚਾ ਹਲਕਾ ਮਜੀਠਾ ਅੱਜ...

  • fb
  • twitter
  • whatsapp
  • whatsapp
Advertisement

ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਹਲਕੇ ਦੇ ਪਿੰਡ ਨਿੰਬਰਵਿੰਡ ਵਿੱਚ ਯੂਥ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਨਵਜਿੰਦਰਪਾਲ ਸਿੰਘ ਗਾਂਧੀ ਦੀ ਰਿਹਾਇਸ਼ ’ਤੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਧੱਕੇਸ਼ਾਹੀ ਦੇ ਬਾਵਜੂਦ ਸਮੁੱਚਾ ਹਲਕਾ ਮਜੀਠਾ ਅੱਜ ਵੀ ਬਿਕਰਮ ਸਿੰਘ ਮਜੀਠੀਆ ਨਾਲ ਖੜ੍ਹਾ ਹੈ। ਸ੍ਰੀ ਮਜੀਠੀਆ ਵੱਲੋਂ ਅਕਾਲੀ ਦਲ ਦੀ ਸਰਕਾਰ ਸਮੇਂ ਹਲਕਾ ਮਜੀਠਾ ਵਿੱਚ ਵੱਡੀ ਪੱਧਰ ’ਤੇ ਕੀਤੇ ਵਿਕਾਸ ਕੰਮਾਂ ਕਰ ਕੇ ਹਲਕੇ ਦੇ ਲੋਕ ਉਨ੍ਹਾਂ ਨਾਲ ਖੜ੍ਹਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ‘ਆਪ’ ਸਰਕਾਰ ਨੇ ਪੰਜਾਬ ਦਾ ਵਿਕਾਸ ਕਰਨ ਦੀ ਥਾਂ ਵਿਰੋਧੀ ਧਿਰ ਖ਼ਿਲਾਫ਼ ਕੂੜ ਪ੍ਰਚਾਰ ਕਰਨ ਜਾਂ ਫੋਕੀ ਇਸ਼ਤਿਹਾਰਬਾਜ਼ੀ ਰਾਹੀਂ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਹੀ ਲਗਾ ਦਿੱਤੇ ਹਨ। ਦੂਜੇ ਪਾਸੇ, ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਪੰਜਾਬ ਵਿੱਚ ਦਿਨ-ਦਿਹਾੜੇ ਲੁੱਟਾਂ-ਖੋਹਾਂ, ਫ਼ਿਰੌਤੀ ਤੇ ਕਤਲ ਵਰਗੀਆਂ ਵਾਰਦਾਤਾਂ ਹੋ ਰਹੀਆਂ ਹਨ।

ਇਸ ਮੌਕੇ ਸੁਖਵਿੰਦਰ ਸਿੰਘ ਗੋਲਡੀ, ਪ੍ਰਧਾਨ ਅਮਰਪਾਲ ਸਿੰਘ ਪਾਲੀ ਉਦੋਕੇ, ਸਰਕਲ ਪ੍ਰਧਾਨ ਦਿਲਬਾਗ ਸਿੰਘ ਕਲੇਰ, ਗੁਰਨਾਮ ਸਿੰਘ ਰਾਜੂ ਮੱਤੇਵਾਲ, ਐਡਵੋਕੇਟ ਤੇਗਬੀਰ ਸਿੰਘ ਸਿਆਲਕਾ, ਰਵਿੰਦਰ ਸਿੰਘ ਬੱਲੋਵਾਲੀ, ਸਾਬਕਾ ਸਰਪੰਚ ਸੁਖਦੇਵ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
×