ਪੁਲੀਸ ਵੀ ਸੁਰੱਖਿਅਤ ਨਹੀਂ: MLA Balwinder Singh Dhaliwal
ਅੰਮ੍ਰਿਤਸਰ ਵਿੱਚ ਪੀ ਸੀ ਆਰ ਡਿਊਟੀ ਦੌਰਾਨ ਥਾਣੇਦਾਰ ਹਰਜੀਤ ਸਿੰਘ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਡਿਊਟੀ ’ਤੇ ਤਾਇਨਾਤ...
ਅੰਮ੍ਰਿਤਸਰ ਵਿੱਚ ਪੀ ਸੀ ਆਰ ਡਿਊਟੀ ਦੌਰਾਨ ਥਾਣੇਦਾਰ ਹਰਜੀਤ ਸਿੰਘ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਡਿਊਟੀ ’ਤੇ ਤਾਇਨਾਤ ਪੁਲੀਸ ਅਧਿਕਾਰੀ ਦੀ ਇਸ ਤਰ੍ਹਾਂ ਹੱਤਿਆ ਹੋਣਾ ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਉਨ੍ਹਾਂ ਸਵਾਲ ਕੀਤਾ ਕਿ ਜਦੋਂ ਡਿਊਟੀ ਨਿਭਾਉਂਦਾ ਪੰਜਾਬ ਪੁਲੀਸ ਦਾ ਅਧਿਕਾਰੀ ਹੀ ਸੁਰੱਖਿਅਤ ਨਹੀਂ ਹੈ ਤਾਂ ਆਮ ਲੋਕਾਂ ਦੀ ਸੁਰੱਖਿਆ ਬਾਰੇ ਸਰਕਾਰ ਦੇ ਦਾਅਵੇ ਕਿੰਨੇ ਸੱਚੇ ਹਨ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਤਾ ਨੂੰ ਜਵਾਬ ਦੇਣਾ ਚਾਹੀਦਾ ਹੈ। ਵਿਧਾਇਕ ਨੇ ਕਿਹਾ ਕਿ ਅਪਰਾਧੀਆਂ ਵਿੱਚ ਕਾਨੂੰਨ ਦਾ ਡਰ ਬਣਾਈ ਰੱਖਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ, ਇਸ ਲਈ ਸਰਕਾਰ ਨੂੰ ਸਿਰਫ਼ ਬਿਆਨ ਜਾਰੀ ਕਰਨ ਦੀ ਥਾਂ ਠੋਸ ਕਾਰਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸਾਲ 2026 ਦੌਰਾਨ ਥਾਣੇਦਾਰ ਪੱਧਰ ਦੇ ਪੁਲੀਸ ਮੁਲਾਜ਼ਮਾਂ ਦੀਆਂ ਹੱਤਿਆਵਾਂ ਬੇਹੱਦ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਮੰਗ ਕੀਤੀ ਕਿ ਥਾਣੇਦਾਰ ਹਰਜੀਤ ਸਿੰਘ ਦੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਪੁਲੀਸ ਮੁਲਾਜ਼ਮਾਂ ਉੱਤੇ ਵੱਧ ਰਹੇ ਹਮਲਿਆਂ ਦੀ ਸਮੀਖਿਆ ਕਰ ਕੇ ਠੋਸ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ।

