ਭਗਤ ਨਾਮਦੇਵ ਨੂੰ ਸਮਰਪਿਤ ਸਮਾਗਮ ਭਲਕੇ
ਭਗਤ ਨਾਮਦੇਵ ਦਾ 755ਵਾਂ ਜਨਮ ਦਿਨ ਇੱਥੇ ਮਾਡਲ ਹਾਊਸ ਸਥਿਤ ਸੰਤ ਨਾਮਦੇਵ ਭਵਨ ਵਿੱਚ 2 ਨਵੰਬਰ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ। ਟਾਂਕ ਕਸ਼ੱਤਰੀ ਸਭਾ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮਨੋਹਰ ਲਾਲ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਬੇਦੀ ਨੇ ਦੱਸਿਆ ਕਿ ਗੁਰੂ...
Advertisement
ਭਗਤ ਨਾਮਦੇਵ ਦਾ 755ਵਾਂ ਜਨਮ ਦਿਨ ਇੱਥੇ ਮਾਡਲ ਹਾਊਸ ਸਥਿਤ ਸੰਤ ਨਾਮਦੇਵ ਭਵਨ ਵਿੱਚ 2 ਨਵੰਬਰ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ। ਟਾਂਕ ਕਸ਼ੱਤਰੀ ਸਭਾ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮਨੋਹਰ ਲਾਲ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਬੇਦੀ ਨੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਭਗਤ ਜੀ ਦੀ ਬਾਣੀ ਦਾ ਗਾਇਨ ਕੀਤਾ ਜਾਵੇਗਾ, ਉਪਰੰਤ ਭਾਈ ਰਣਜੀਤ ਸਿੰਘ ਕਥਾ ਕਰਨਗੇ। ਡਾ. ਇਕਬਾਲ ਕੌਰ ਅਤੇ ਡਾ. ਰਾਮ ਮੂਰਤੀ ਸੰਬੋਧਨ ਕਰਨਗੇ। ਇਸ ਮੌਕੇ ਲੋੜਵੰਦ ਔਰਤਾਂ ਨੂੰ ਮਸ਼ੀਨਾਂ ਵੀ ਦਿੱਤੀਆਂ ਜਾਣਗੀਆਂ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
Advertisement
