ਬਾਬਾ ਚੁਗੱਤ ਸਿੰਘ ਤੇ ਬਾਬਾ ਜੋਗਿੰਦਰ ਸਿੰਘ ਦੀ ਯਾਦ ’ਚ ਸਮਾਗਮ
ਪਿੰਡ ਉੱਦੋਕੇ ਵਿਖੇ ਸਕੂਲ ਤੇ ਹਸਪਤਾਲ ਬਣਾ ਕੇ ਅਤੇ ਲੋੜਵੰਦ ਲੋਕਾਂ ਲਈ ਭਲੇ ਦੇ ਸੇਵਾ ਕਾਰਜ ਕਰਨ ਵਾਲੇ ਉੱਘੇ ਸਮਾਜ ਸੇਵੀ ਬਾਬਾ ਚੁਗੱਤ ਸਿੰਘ ਜੀ ਦੀ 52ਵੀਂ ਅਤੇ ਬਾਬਾ ਜੋਗਿੰਦਰ ਸਿੰਘ ਜੀ ਦੀ 11ਵੀਂ ਸਾਲਾਨਾ ਯਾਦ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਨਾਗੀਆਣਾ ਸਾਹਿਬ ਵਿਖੇ ਮੁੱਖ ਸੇਵਾਦਾਰ ਬਾਬਾ ਕੰਵਲਜੀਤ ਸਿੰਘ ਦੀ ਅਗਵਾਈ ਹੇਠ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਦੀਵਾਨ ਵਿੱਚ ਭਾਈ ਸੁੱਭਦੀਪ ਸਿੰਘ, ਭਾਈ ਸਿਮਰਪ੍ਰੀਤ ਸਿੰਘ, ਡਾ.ਭਾਈ ਜਤਿੰਦਰ ਸਿੰਘ ਤਿੰਨੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਦਲੀਪ ਸਿੰਘ ਫੱਕਰ ਪਟਿਆਲਾ, ਭਾਈ ਭੁਪਿੰਦਰ ਸਿੰਘ ਗਦਲੀ, ਭਾਈ ਸੰਦੀਪ ਸਿੰਘ ਮਹਿਮਾਂ, ਬੀਬੀ ਦਲੇਰ ਕੌਰ ਖਾਲਸਾ, ਭਾਈ ਸਤਨਾਮ ਸਿੰਘ ਲਾਲੂ ਘੁੰਮਣ ਅਤੇ ਭਾਈ ਝੰਡਾ ਸਿੰਘ ਉੱਦੋਕੇ ਦੇ ਰਾਗੀ, ਢਾਡੀ, ਕਥਾ ਵਾਚਕ ਅਤੇ ਕਵੀਸ਼ਰ ਜੱਥਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਤੇ ਗੁਰ ਇਤਿਹਾਸ ਸਰਵਣ ਕਰਵਾਇਆ।
ਇਸ ਮੌਕੇ ਉਕਤ ਜੱਥਿਆਂ ਨੇ ਬਾਬਾ ਚੁਗੱਤ ਸਿੰਘ ਜੀ ਤੇ ਬਾਬਾ ਜੋਗਿੰਦਰ ਸਿੰਘ ਜੀ ਦੇ ਪਰਉਪਕਾਰੀ ਤੇ ਸਮਾਜ ਸੇਵੀ ਜੀਵਨ ਤੋਂ ਜਾਣੂ ਕਰਵਾਇਆ। ਇਸ ਮੌਕੇ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ,ਭਾਈ ਸਹਿਜਬੀਰ ਸਿੰਘ, ਭਾਈ ਹਰਮਨ ਸਿੰਘ ਉੱਦੋਕੇ, ਸਰਬਜੀਤ ਸਿੰਘ ਪ੍ਰਧਾਨ, ਸਰਬਜੀਤ ਸਿੰਘ ਸੈਕਟਰੀ, ਅਮਰਪਾਲ ਸਿੰਘ ਪਾਲੀ, ਜਸਵੰਤ ਸਿੰਘ ਉੱਦੋਕੇ, ਸਰਪੰਚ ਹਰਜੀਤ ਸਿੰਘ, ਸਰਪੰਚ ਸੰਦੀਪ ਸਿੰਘ, ਸਰਪੰਚ ਇੰਦਰ ਸਿੰਘ, ਅਮਰੀਕ ਸਿੰਘ, ਸੁਖਵਿੰਦਰ ਸਿੰਘ,ਹਰਜੋਤ ਸਿੰਘ,ਧੀਰਜਪਾਲ ਸਿੰਘ ਰੰਧਾਵਾ, ਲਾਲਵਿੰਦਰ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ ਫੌਜੀ, ਮਨਜੀਤ ਸਿੰਘ, ਬਲਜੀਤ ਸਿੰਘ, ਬਾਬਾ ਅਮਰੀਕ ਸਿੰਘ, ਸਤਨਾਮ ਸਿੰਘ ਮੈਂਬਰ, ਲਖਵਿੰਦਰ ਸਿੰਘ, ਭਗਵੰਤ ਸਿੰਘ ਅਤੇ ਇਲਾਕੇ ਦੇ ਹੋਰ ਪਤਵੰਤਿਆਂ ਨੇ ਵੀ ਹਾਜ਼ਰੀ ਭਰੀ। ਇਸ ਦੌਰਾਨ ਆਈਆਂ ਧਾਰਮਿਕ ਸਖਸ਼ੀਅਤਾਂ ਨੂੰ ਬਾਬਾ ਕੰਵਲਜੀਤ ਸਿੰਘ ਅਤੇ ਪ੍ਰਬੰਧਕਾਂ ਵੱਲੋਂ ਸਿਰਪਾਉ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ।