DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਵਿੱਤਰੀ ਬਾਈ ਫੂਲੇ ਦੀ ਯਾਦ ਵਿੱਚ ਸਮਾਗਮ

ਪੱਤਰਕਾਰਾਂ ਖ਼ਿਲਾਫ਼ ਕੇਸ ਦਰਜ ਕਰਨ ਦਾ ਵਿਰੋਧ

  • fb
  • twitter
  • whatsapp
  • whatsapp
Advertisement

ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੀ ਦੇਖ ਰੇਖ ਹੇਠ ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ, ਡੈਮੋਕਰੇਟਿਕ ਪੈਨਸ਼ਨਰਜ਼ ਫਰੰਟ ਵੱਲੋਂ ਸਾਂਝੇ ਤੌਰ ’ਤੇ ਦੇਸ਼ ਦੀ ਪਹਿਲੀ ਅਧਿਆਪਕਾ ਵਿੱਤਰੀ ਬਾਈ ਫੂਲੇ ਦੇ ਜਨਮ ਦਿਨ ਨੂੰ ਸਮਰਪਿਤ ਅਤੇ ਉਨ੍ਹਾਂ ਦੀ ਸਹਿਯੋਗੀ ਬੀਬੀ ਫਾਤਮਾ ਸ਼ੇਖ ਦੀ ਯਾਦ ਵਿਚ ਨਵੇਂ ਸਾਲ ਵਿੱਚ ਚੁਣੌਤੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਵਿਚਾਰ ਚਰਚਾ ਦੀ ਪ੍ਰਧਾਨਗੀ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ, ਮਿੱਡ-ਡੇਅ ਮੀਲ ਆਗੂਆਂ ਮਨਜਿੰਦਰ ਕੌਰ ਅਤੇ ਬਲਜੀਤ ਕੌਰ ਨੇ ਕੀਤੀ। ਬੁਲਾਰੇ ਸੁਖਦੇਵ ਡਾਨਸੀਵਾਲ, ਮੁਕੇਸ਼ ਕੁਮਾਰ ਅਤੇ ਸੱਤਪਾਲ ਕਲੇਰ ਜਸਵਿੰਦਰ ਸਿੰਘ, ਸਿਮਰਨ ਕੌਰ, ਜਸਵਿੰਦਰ ਕੌਰ, ਡਾ. ਬਿੱਕਰ ਸਿੰਘ, ਤਰਕਸ਼ੀਲ ਆਗੂ ਜੋਗਿੰਦਰ ਸਿੰਘ, ਸੰਜੀਵ ਕੁਮਾਰ, ਗਿਆਨ ਸਿੰਘ ਨੂਰਪੁਰਬੇਦੀ ਅਤੇ ਹੰਸਰਾਜ ਗੜ੍ਹਸ਼ੰਕਰ ਨੇ ਸਵਿੱਤਰੀ ਬਾਈ ਫੂਲੇ ਦੁਆਰਾ ਲੜਕੀਆਂ ਦੀ ਸਿੱਖਿਆ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਜਰਨੈਲ ਸਿੰਘ, ਗੁਰਮੇਲ ਸਿੰਘ,ਅਮਰਜੀਤ ਸਿੰਘ ਬੰਗੜ, ਰਜਿੰਦਰ ਸਿੰਘ, ਮਨਜੀਤ ਸਿੰਘ ਬੰਗਾ, ਇੰਦਰਜੀਤ ਕੌਰ, ਕ੍ਰਿਸ਼ਨਾ ਦੇਵੀ, ਰਾਜ ਰਾਣੀ, ਕਮਲੇਸ਼ ਕੌਰ ਆਦਿ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਗ੍ਰਿਫਤਾਰ ਕਰਨ ਅਤੇ ਪੱਤਰਕਾਰਾਂ ਖ਼ਿਲਾਫ਼ ਕੇਸ ਦਰਜ ਕਰਨ ਖ਼ਿਲਾਫ਼ ਮਤਾ ਪਾਸ ਕਰਕੇ ਉਨ੍ਹਾਂ ਦੀ ਰਿਹਾਈ ਮੰਗੀ ਗਈ।

Advertisement

Advertisement
Advertisement
×