DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਾਕਾ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਸਮਾਗਮ

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ’ਚ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਦਾ ਸਨਮਾਨ

  • fb
  • twitter
  • whatsapp
  • whatsapp
featured-img featured-img
ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦਾ ਸਨਮਾਨ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ।
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 23 ਮਈ

Advertisement

ਗੁਰਦੁਆਰਾ ਪਾਉਂਟਾ ਸਾਹਿਬ ਦੇ ਪ੍ਰਬੰਧ ਮਹੰਤਾਂ ਤੋਂ ਵਾਪਸ ਲੈਣ ਸਮੇਂ ਸੰਨ 1964 ’ਚ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅੱਜ ਅਖੰਡ ਪਾਠ ਦੇ ਭੋਗ ਪਾਏ ਗਏ। ਸਾਕੇ ਦੌਰਾਨ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ 11 ਸਿੰਘ ਸ਼ਹੀਦ ਹੋਏ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਵਾਪਰਿਆ ਸਾਕਾ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ, ਜਿੱਥੇ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਵੱਲੋਂ ਵੱਡੀਆਂ ਸ਼ਹਾਦਤਾਂ ਦੇ ਕੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪੰਥਕ ਹੱਥਾਂ ’ਚ ਲਿਆ ਗਿਆ ਸੀ। ਉਨ੍ਹਾਂ ਕਿਹਾ, ‘ਅੰਗਰੇਜ਼ਾਂ ਦੇ ਰਾਜ ਸਮੇਂ ਸਿੱਖਾਂ ਨੇ ਜ਼ੁਲਮ ਹੱਸ ਕੇ ਬਰਦਾਸ਼ਤ ਕੀਤੇ ਪਰ ਜਿਹੜੇ ਸਾਕੇ ਆਜ਼ਾਦ ਭਾਰਤ ’ਚ ਵਾਪਰੇ, ਉਨ੍ਹਾਂ ਦਾ ਦਰਦ ਸਿੱਖ ਕੌਮ ਲਈ ਨਾਭੁੱਲਣਯੋਗ ਹੈ।’ ਉਨ੍ਹਾਂ ਕਿਹਾ ਕਿ ਉਕਤ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਕੌਮ ਦੀ ਪ੍ਰਮੁੱਖ ਸ਼ਖ਼ਸੀਅਤ ਹਨ, ਜੋ ਪੰਥਕ ਏਕਤਾ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ। ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਗੁਰੂ ਘਰਾਂ ਅੰਦਰ ਪੰਥਕ ਮਰਿਆਦਾ ਬਹਾਲ ਰੱਖਣ ਲਈ ਕੌਮ ਨੇ ਹਮੇਸ਼ਾ ਹੀ ਕੁਰਬਾਨੀਆਂ ਦਿੱਤੀਆਂ ਹਨ। ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰ ਸ਼ਖ਼ਸੀਅਤਾਂ ਵੱਲੋਂ ਬਾਬਾ ਨਿਹਾਲ ਸਿੰਘ ਦਾ ਸਨਮਾਨ ਵੀ ਕੀਤਾ ਗਿਆ।

Advertisement

Advertisement
×