ਪੱਤਰ ਪ੍ਰੇਰਕ
ਆਦਮਪੁਰ ਦੋਆਬਾ, 16 ਜਨਵਰੀ
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ਕਰਵਾਇਆ ਸਮਾਗਮ ਕਿਸਾਨ ਸੰਘਰਸ਼ ਨੂੰ ਸਮਰਪਿਤ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਸ਼ਬਦ ਕੀਰਤਨ ਅਤੇ ਅਰਦਾਸ ਨਾਲ ਕੀਤੀ ਗਈ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਬਾਬਾ ਦਿਲਾਵਰ ਸਿੰਘ ਨੇ ਆਸ਼ੀਰਵਾਦ ਦਿੱਤਾ। ਇਸ ਮੌਕੇ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਵਾਈਸ ਚਾਂਸਲਰ ਡਾ. ਧਰਮਜੀਤ ਸਿੰਘ ਪਰਮਾਰ ਨੇ ਯੂਨੀਵਰਸਿਟੀ ਦੇ ਇਤਿਹਾਸ ਬਾਰੇ ਦੱਸਿਆ। ਜਤਿੰਦਰ (ਜੇ) ਮਿਨਹਾਸ (ਕਨੇਡਾ) ਨੇ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਵਿਚ ਭਗਵਾਨ ਸਿੰਘ ਜੌਹਲ ਵੀ ਪੁੱਜੇ। ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਅੰਤ ਵਿਚ ਹਰਦਮਨ ਸਿੰਘ ਮਿਨਹਾਸ ਨੇ ਸਮੁੱਚੇ ਮਹਿਮਾਨਾਂ ਦਾ ਧੰਨਵਾਦ ਕੀਤਾ।