ਇਥੇ ਲਘੂ ਉਦਯੋਗ ਭਾਰਤੀ ਵੱਲੋਂ ਦੇਸ਼ ਦਾ 79ਵਾਂ ਆਜ਼ਾਦੀ ਦਿਵਸ ਸ਼ਾਖਾ ਪ੍ਰਧਾਨ ਆਈਪੀ. ਖੁਰਾਨਾ ਦੀ ਪ੍ਰਧਾਨਗੀ ਹੇਠ ਸਥਾਨਕ ਫਾਈਨ ਸਵਿੱਚਿਸ ਦੇ ਵਿਹੜੇ ’ਚ ਮਨਾਇਆ ਗਿਆ। ਜਿਸ ’ਚ ਮੁੱਖ ਮਹਿਮਾਨ ਵਜੋਂ ਪਰਮਜੀਤ ਕੌਰ ਪਤਨੀ ਮੁਖਿੰਦਰ ਸਿੰਘ ਪੀ.ਪੀ. ਸ਼ਾਮਲ ਹੋਏ। ਜਦਕਿ ਸੇਵਾਮੁਕਤ ਬ੍ਰਿਗੇਡੀਅਰ ਟੀਪੀਐੱਸ ਵਧਵਾ ਅਤੇ ਉਨ੍ਹਾਂ ਦੀ ਪਤਨੀ ਕਰਨਜੀਤ ਕੌਰ ਵਿਸ਼ੇਸ਼ ਮਹਿਮਾਨਾਂ ਵਜੋਂ ਮੌਜੂਦ ਰਹੇ। ਇਸੇ ਤਰ੍ਹਾਂ ਆਜ਼ਾਦੀ ਦਿਹਾੜੇ ਦਾ ਸਰਕਾਰੀ ਸਮਾਗਮ ਆਡੀਟੋਰੀਅਮ ਵਿੱਚ ਕਰਵਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਏਡੀਸੀ ਡਾ. ਅਕਸ਼ਿਤਾ ਗੁਪਤਾ ਨੇ ਕੀਤੀ ਤੇ ਮਾਰਚ ਪਾਸਟ ਤੋਂ ਸਲਾਮੀ ਲਈ।
ਗੁਰਾਇਆ(ਨਿੱਜੀ ਪੱਤਰ ਪ੍ਰੇਰਕ) ਇਥੇ ਸ੍ਰੀ ਹਨੂਮਤ ਇੰਟਰਨੈਸ਼ਨਲ ਪਬਲਿਕ ਸਕੂਲ ਗੁਰਾਇਆ ਦੇ ਵਿਦਿਆਰਥੀਆਂ ਨੇ ਅਜ਼ਾਦੀ ਦਿਵਸ ਮੌਕੇ ਸਕੂਲ ਵਿੱਚ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ। ਪ੍ਰਿੰਸੀਪਲ ਆਰਤੀ ਸੋਬਤੀ ਨੇ ਸਮੂਹ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਇਸੇ ਤਰ੍ਹਾਂ ਇਥੇ ਐੱਸਟੀਐੱਸ ਵਰਲਡ ਸਕੂਲ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਪ੍ਰਭਜੋਤ ਕੌਰ ਗਿੱਲ ਨੇ ਤਿਰੰਗਾ ਝੰਡਾ ਲਹਿਰਾਇਆ।
ਬਲਾਚੌਰ (ਬਹਾਦਰਜੀਤ ਸਿੰਘ) ਇਥੇ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ, ਪੰਜਾਬ ਨੇ ਭਾਰਤ ਦੇ 79ਵੇਂ ਆਜ਼ਾਦੀ ਦਿਵਸ ਨੂੰ ਬਹੁਤ ਮਾਣ, ਜੋਸ਼ ਅਤੇ ਦੇਸ਼ ਭਗਤੀ ਨਾਲ ਮਨਾਇਆ। ਇਸ ਸਮਾਗਮ ਦੀ ਸ਼ੁਰੂਆਤ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਦੇ ਚਾਂਸਲਰ ਐਨ.ਐਸ. ਰਿਆਤ ਦੁਆਰਾ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ। ਇਸੇ ਤਰ੍ਹਾਂ ਰਿਆਤ ਇੰਟਰਨੈਸ਼ਨਲ ਸਕੂਲ, ਰੈਲਮਾਜਰਾ ਨੇ 79ਵਾਂ ਆਜ਼ਾਦੀ ਦਿਵਸ ਬਹੁਤ ਹੀ ਦੇਸ਼ ਭਗਤੀ ਦੇ ਜੋਸ਼ ਅਤੇ ਸਿਰਜਣਾਤਮਕ ਪ੍ਰਗਟਾਵੇ ਨਾਲ ਮਨਾਇਆ। ਜਸ਼ਨ ਦੀ ਸ਼ੁਰੂਆਤ ਪ੍ਰਿੰਸੀਪਲ ਸਪਿੰਦਰ ਕੌਰ ਢੀਂਡਸਾ ਦੀ ਅਗਵਾਈ ਵਿੱਚ ਇੱਕ ਰਸਮੀ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ।
ਅਜਨਾਲਾ (ਸੁਖਦੇਵ ਸਿੰਘ): ਆਜ਼ਾਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਦਾਣਾ ਮੰਡੀ ਅਜਨਾਲਾ ਵਿੱਚ ਤਹਿਸੀਲ ਪ੍ਰਸ਼ਾਸਨ ਵੱਲੋਂ ਪੂਰੇ ਉਤਸ਼ਾਹ ਨਾਲ ਕਰਵਾਇਆ ਗਿਆ। ਜਿਸ ਵਿੱਚ ਐਸਡੀਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ ਵੱਲੋਂ ਤਿਰੰਗਾ ਲਹਿਰਾਇਆ।
ਸ਼ਾਹਕੋਟ (ਗੁਰਮੀਤ ਖੋਸਲਾ): ਇੱਥੋ ਦੇ ਸਰਕਾਰੀ ਕਾਲਜ ਵਿੱਚ ਮਨਾਏ ਗਏ ਤਹਿਸੀਲ ਪੱਧਰੀ ਆਜ਼ਾਦੀ ਦਿਵਸ ਮੌਕੇ ਐੱਸਡੀਐੱਮ ਸ਼ਾਹਕੋਟ ਸ਼ੁਭ ਆਂਗਰਾ ਨੇ ਕੌਮੀ ਝੰਡਾ ਲਹਿਰਾਇਆ। ਉਪਰੰਤ ਉਨ੍ਹਾਂ ਮਾਰਚ ਪਾਸਟ ਦੀ ਟੁਕੜੀ ਤੋਂ ਸਲਾਮੀ ਲਈ ਅਤੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਇਲਾਕੇ ਦੇ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਬੱਚਿਆਂ ਨੇ ਪੇਸ਼ਕਾਰੀ ਦਿਤੀ।
‘ਆਪ’ ਦੇ ਦਫਤਰ ’ਚ ਆਜ਼ਾਦੀ ਦਿਹਾੜਾ ਮਨਾਇਆ
ਅੰਮ੍ਰਿਤਸਰ(ਟ੍ਰਿਬਿਊਨ ਨਿਊਜ਼ ਸਰਵਿਸ): ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜ਼ਿਲ੍ਹਾ ਦਫ਼ਤਰ ਭੰਡਾਰੀ ਪੁੱਲ ਵਿੱਚ ਸ਼ਹਿਰੀ ਅਤੇ ਦਿਹਾਤੀ ਜ਼ਿਲ੍ਹਾ ਟੀਮ ਵੱਲੋਂ 79ਵਾਂ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਸਮਾਗਮ ਦੀ ਅਗਵਾਈ ਲੋਕ ਸਭਾ ਇੰਚਾਰਜ ਜਸਕਰਨ ਸਿੰਘ ਬੰਦੇਸ਼ਾ, ਸ਼ਹਿਰੀ ਜਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਅਤੇ ਦਿਹਾਤੀ ਜਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਮੁਖਵਿੰਦਰ ਵਿਰਦੀ, ਜਸਪ੍ਰੀਤ ਸਿੰਘ, ਸਤਨਾਮ ਸਿੰਘ ਮਠਾੜੂ, ਹਰਪ੍ਰੀਤ ਸਿੰਘ ਬੇਦੀ, ਵਰੁਣ ਰਾਣਾ, ਅਰਵਿੰਦਰ ਸਿੰਘ ਭੱਟੀ, ਮਨਦੀਪ ਮੌਂਗਾ, ਬਲਵਿੰਦਰ ਕਾਲਾ, ਸਰਬਜੀਤ ਬੱਲ, ਵਿਕਰਮ, ਸੁਰਜੀਤ ਸਿੰਘ, ਰਾਜ ਭਗਤ, ਪੰਕਜ ਸ਼ਰਮਾ, ਤਿਰਲੋਕੀ ਨਾਥ, ਸੰਦੀਪ ਭਿੰਡਰ, ਮੋਤੀ ਲਾਲ, ਰਿਸ਼ੀ ਕਪੂਰ, ਰਿੰਪੀ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ।