ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਬਕਾ ਫੌਜੀਆਂ ਨੇ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਹਾੜਾ

ਕਰਨਲ ਸੁਖਬੀਰ ਸਿੰਘ ਨੇ ਲਹਿਰਾਇਅਾ ਕੌਮੀ ਝੰਡਾ
ਤਿਰੰਗੇੇ ਨੂੰ ਸਲਾਮੀ ਦਿੰਦੇ ਹੋਏ ਸਾਬਕਾ ਸੈਨਿਕ।
Advertisement

ਇਥੇ ਗੁਰੂ ਹਰਿਗੋਬਿੰਦ ਸਾਹਿਬ ਸਟੇਡੀਅਮ ਵਿੱਚ ਸਾਬਕਾ ਸੈਨਿਕਾਂ ਦੀ ਜਥੇਬੰਦੀ ਐਕਸ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ ਨੇ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ। ਤਿਰੰਗੇ ਝੰਡੇ ਨੂੰ ਲਹਿਰਾਉਣ ਦੀ ਰਸਮ ਕਰਨਲ ਸੁਖਬੀਰ ਸਿੰਘ ਨੇ ਨਿਭਾਈ। ਨਗਰ ਕੌਂਸਲ ਭੋਗਪੁਰ ਵਿੱਚ ਝੰਡਾ ਲਹਿਰਾਉਣ ਦੀ ਰਸਮ ਪ੍ਰਧਾਨ ਰਾਜ ਕੁਮਾਰ ਰਾਜਾ ਨੇ ਨਿਭਾਈ। ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਡੱਲਾ-ਭੋਗਪੁਰ ਪ੍ਰਿੰਸੀਪਲ ਬਿਕਰਮ ਸਿੰਘ ਸੈਣੀ, ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਸਨੌਰਾ ਦੇ ਚੇਅਰਮੈਨ ਸੁਖਜਿੰਦਰ ਸਿੰਘ ਤੇ ਪ੍ਰਿੰਸੀਪਲ ਨਵਦੀਪ ਕੌਰ ਦੀ ਰਹਿਨੁਮਾਈ ਹੇਠ ਦੀ ਲੈਂਡਮਾਰਕ ਸਕੂਲ ਭੋਗਪੁਰ ਦੇ ਚੇਅਰਮੈਨ ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ ਆਜ਼ਾਦੀ ਦਿਵਸ ਮਨਾਇਆ।

ਨਿਗਮ ਦਫ਼ਤਰ ’ਚ ਮੇਅਰ ਨੇ ਲਹਿਰਾਇਆ ਤਿਰੰਗਾ

Advertisement

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਇਥੇ ਨਗਰ ਨਿਗਮ ਦਫ਼ਤਰ ਵਿੱਚ ਅਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਨੇ ਰਾਸ਼ਟਰੀ ਝੰਡਾ ਲਹਿਰਾਇਆ। ਵਿਦਿਆ ਮੰਦਿਰ ਸਕੂਲ ਦੇ ਬੱਚਿਆਂ ਨੇ ਰਾਸ਼ਟਰੀ ਗੀਤ ਪੇਸ਼ ਕੀਤਾ। ਇਸ ਮੌਕੇ ਕਮਿਸ਼ਨਰ ਜੋਤੀ ਬਾਲਾ ਮੱਟੂ, ਸੀਨੀਅਰ ਪਿਟੀ ਮੇਅਰ ਪ੍ਰਵੀਨ ਲਤਾ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਸੰਯੁਕਤ ਕਮਿਸ਼ਨਰ ਸੰਦੀਪ ਤਿਵਾੜੀ ਵੀ ਮੌਜੂਦ ਸਨ।

Advertisement