ਅੱਖਾਂ ਦਾ ਕੈਂਪ 7 ਨੂੰ
ਗੁਰਦੁਆਰਾ ਸ਼ਹੀਦ ਅਸਥਾਨ ਨਵਾਂ ਕਿਲ੍ਹਾ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਕੈਂਪ 7 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ। ਗੁਰਦੁਆਰੇ ਦੇ ਮੁਖ ਸੇਵਾਦਾਰ ਜਗਦੀਸ਼ ਸਿੰਘ ਚਾਨਾ ਨੇ ਦੱਸਿਆ ਕਿ...
Advertisement
ਗੁਰਦੁਆਰਾ ਸ਼ਹੀਦ ਅਸਥਾਨ ਨਵਾਂ ਕਿਲ੍ਹਾ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਕੈਂਪ 7 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ। ਗੁਰਦੁਆਰੇ ਦੇ ਮੁਖ ਸੇਵਾਦਾਰ ਜਗਦੀਸ਼ ਸਿੰਘ ਚਾਨਾ ਨੇ ਦੱਸਿਆ ਕਿ ਮਾਹਿਰ ਡਾਕਟਰ ਨਿਤਿਨ ਪੁਰੀ ਦੀ ਟੀਮ ਮਰੀਜ਼ਾਂ ਦੀਆਂ ਅੱੱਖਾਂ ਦੀ ਜਾਂਚ ਕਰੇਗੀ। 9 ਨਵੰਬਰ ਨੂੰ ਮਰੀਜ਼ਾਂ ਦੀਆਂ ਅੱਖਾਂ ਦੇ ਲੈਂਜ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਸ਼ਾਹਕੋਟ ਵਿਖੇ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ 8 ਨਵੰਬਰ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਜਾਵੇਗਾ। 9 ਨਵੰਬਰ ਨੂੰ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ।
Advertisement
Advertisement
