ਅੱਖਾਂ ਦਾ ਜਾਂਚ ਕੈਂਪ
ਪੱਤਰ ਪ੍ਰੇਰਕ ਫਗਵਾੜਾ, 31 ਮਾਰਚ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਜਾਂਚ ਤੇ ਅਪਰੇਸ਼ਨ ਕੈਂਪ ਲੀਡਜ਼ (ਯੂ.ਕੇ.) ਦੀ ਸੰਗਤ ਵੱਲੋਂ ਡਾ. ਰਾਜਨ ਆਈ ਕੇਅਰ ਹਸਪਤਾਲ ਫਗਵਾੜਾ ਦੇ ਸਹਿਯੋਗ ਨਾਲ ਪਿੰਡ ਸਰਗੁੰਦੀ ਵਿਖੇ ਲਗਾਇਆ ਗਿਆ। ਕੈਂਪ ਦਾ...
Advertisement
ਪੱਤਰ ਪ੍ਰੇਰਕ
ਫਗਵਾੜਾ, 31 ਮਾਰਚ
Advertisement
ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਜਾਂਚ ਤੇ ਅਪਰੇਸ਼ਨ ਕੈਂਪ ਲੀਡਜ਼ (ਯੂ.ਕੇ.) ਦੀ ਸੰਗਤ ਵੱਲੋਂ ਡਾ. ਰਾਜਨ ਆਈ ਕੇਅਰ ਹਸਪਤਾਲ ਫਗਵਾੜਾ ਦੇ ਸਹਿਯੋਗ ਨਾਲ ਪਿੰਡ ਸਰਗੁੰਦੀ ਵਿਖੇ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੱਖਣ ਸਿੰਘ ਯੂਕੇ, ਆਤਮਾ ਸਿੰਘ ਯੂਕੇ, ਬਲਜੀਤ ਯੂਕੇ ਤੇ ਦਵਿੰਦਰ ਮਾਨ ਯੂਕੇ ਨੇ ਸਾਂਝੇ ਤੌਰ ’ਤੇ ਕੀਤਾ। ਕੈਂਪ ’ਚ 445 ਲੋੜਵੰਦਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ 56 ਮਰੀਜ਼ਾਂ ਦੀਆਂ ਅੱਖਾਂ ਵਿੱਚ ਸਰਜਰੀ ਰਾਹੀਂ ਫੋਲਡੇਬਲ ਲੈਨਜ਼ ਪਾਏ ਗਏ। ਇਸ ਤੋਂ ਇਲਾਵਾ ਲੋੜ ਅਨੁਸਾਰ ਮਰੀਜਾਂ ਨੂੰ ਨਜ਼ਰ ਦੀਆਂ ਐਨਕਾਂ ਅਤੇ 320 ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ।
Advertisement
