ਸ਼ਾਇਰਾ ਸੁਖਵਿੰਦਰ ਅੰਮ੍ਰਿਤ ਨਾਲ ਰੂ-ਬ-ਰੂ
ਪ੍ਰਗਤੀਸ਼ੀਲ ਲੇਖਕ ਸੰਘ ਦੀ ਜ਼ਿਲ੍ਹਾ ਇਕਾਈ ਅਤੇ ਪੰਜਾਬੀ ਸਾਹਿਤ ਸਭਾ ਬੰਗਾ ਵੱਲੋਂ ਕਵਿਤਰੀ ਸੁਖਵਿੰਦਰ ਅੰਮ੍ਰਿਤ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ। ਸਿੱਖ ਨੈਸ਼ਨਲ ਕਾਲਜ ਬੰਗਾ ਵਿੱਚ ਕਰਵਾਇਆ ਸਮਾਗਮ ਹਰਬੰਸ ਹੀਉਂ ਨੂੰ ਸਮਰਪਿਤ ਕੀਤਾ ਗਿਆ। ਕਵਿਤਰੀ ਨੇ ਆਪਣੀ ਕਵਿਤਾ ਅਤੇ ਜ਼ਿੰਦਗੀ ਦੇ...
Advertisement
ਪ੍ਰਗਤੀਸ਼ੀਲ ਲੇਖਕ ਸੰਘ ਦੀ ਜ਼ਿਲ੍ਹਾ ਇਕਾਈ ਅਤੇ ਪੰਜਾਬੀ ਸਾਹਿਤ ਸਭਾ ਬੰਗਾ ਵੱਲੋਂ ਕਵਿਤਰੀ ਸੁਖਵਿੰਦਰ ਅੰਮ੍ਰਿਤ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ। ਸਿੱਖ ਨੈਸ਼ਨਲ ਕਾਲਜ ਬੰਗਾ ਵਿੱਚ ਕਰਵਾਇਆ ਸਮਾਗਮ ਹਰਬੰਸ ਹੀਉਂ ਨੂੰ ਸਮਰਪਿਤ ਕੀਤਾ ਗਿਆ। ਕਵਿਤਰੀ ਨੇ ਆਪਣੀ ਕਵਿਤਾ ਅਤੇ ਜ਼ਿੰਦਗੀ ਦੇ ਹਵਾਲੇ ਨਾਲ ਖੂਬਸੂਰਤ ਸਾਂਝ ਪਾਈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਔਖਾ ਜੀਵਨ ਪੰਧ ਹੀ ਉਨ੍ਹਾਂ ਦੀ ਕਵਿਤਾ ਵਿਚ ਆਈ ਲਿਸ਼ਕ ਦਾ ਕਾਰਨ ਬਣਿਆ। ਉਨ੍ਹਾਂ ਦੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਮੌਕੇ ਕਵੀ ਦਰਬਾਰ ਕਰਵਾਇਆ ਗਿਆ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਅਜਿਹੇ ਸਾਹਿਤਕ ਸਮਾਗਮਾਂ ਸਮਾਜ ਲਈ ਜ਼ਰੂਰੀ ਹਨ।
Advertisement
Advertisement
×

