ਨਿੱਜੀ ਪੱਤਰ ਪ੍ਰੇਰਕ
ਜਲੰਧਰ, 21 ਨਵੰਬਰ
ਖੇਡਾਂ ਅਤੇ ਸਿੱਖਿਆ ਬਾਰੇ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਵਿੱਚ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦੇ ਪਿੰਡਾਂ ਦਾ ਦੌਰਾ ਕਰਦਿਆਂ ਪਿੰਡਾਂ ਦੇ ਵਿਕਾਸ ਲਈ 50 ਲੱਖ ਰੁਪਏ ਦੇ ਚੈੱਕ ਵੰਡੇ। ਇਸ ਮੌਕੇ ਪਰਗਟ ਸਿੰਘ ਵਲੋਂ ਪਿੰਡ ਚਿਟੇਆਣੀ ਨੂੰ 14 ਲੱਖ ਰੁਪਏ, ਨੰਗਲ ਪਿੰਡ 9 ਲੱਖ ਰੁਪਏ, ਪਿੰਡ ਉਸਮਾਨਪੁਰ ਨੂੰ 9 ਲੱਖ ਅਤੇ ਪਿੰਡ ਫੂਲਪੁਰ ਨੂੰ 14 ਲੱਖ ਰੁਪਏ ਦੀ ਗਰਾਂਟ ਦੇ ਚੈੱਕ ਸੌਂਪੇ ਗਏ। ਇਸ ਮੌਕੇ ਉਨ੍ਹਾਂ ਵਲੋਂ 1.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਸੜਕ ਦਾ ਵੀ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਸੁਰਜੀਤ ਹਾਕੀ ਕੋਚਿੰਗ ਕੈਂਪ ਦੀ ਜਸਨੂਰ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ।