DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

False Bail Documentation Case: ਕਪੂਰਥਲਾ ਅਦਾਲਤ ਵਿੱਚ ਜਾਅਲੀ ਦਸਤਾਵੇਜ਼ ਪੇਸ਼ ਕਰਨ ਵਾਲੇ 3 ਕਾਬੂ

ਪੁਲੀਸ ਨੇ ਜਾਅਲਸਾਜ਼ੀ, ਹੈਰੋਇਨ ਬਰਾਮਦਗੀ ਅਤੇ ਜੇਲ੍ਹ ਸੁਰੱਖਿਆ ਵਿੱਚ ਸੰਨ੍ਹ ਲਗਾਉਣ ਦੇ ਮਾਮਲਿਆਂ ਵਿੱਚ ਕੀਤੀ ਸਖ਼ਤ ਕਾਰਵਾਈ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

False Bail Documentation Case: ਕਪੂਰਥਲਾ ਪੁਲੀਸ ਨੇ ਅਦਾਲਤੀ ਮਾਮਲੇ ਵਿੱਚ ਜਾਅਲੀ ਦਸਤਾਵੇਜ਼ ਅਤੇ ਗਲਤ ਜ਼ਮਾਨਤ ਪੱਤਰ ਪੇਸ਼ ਕਰਨ ਦੇ ਦੋਸ਼ ਵਿੱਚ ਤਿੰਨ ਵਿਅਕਤੀਆਂ- ਮਨਜੀਤ ਸਿੰਘ, ਪਿਆਰਾ ਸਿੰਘ ਅਤੇ ਦਰਸ਼ਨ ਕੁਮਾਰ ਵਿਰੁੱਧ ਧੋਖਾਧੜੀ ਅਤੇ ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਜੁਡੀਸ਼ੀਅਲ ਮੈਜਿਸਟਰੇਟ ਨਵਜੀਤਪਾਲ ਕੌਰ ਦੀ ਅਦਾਲਤ ਦੇ ਰੀਡਰ ਸ਼ਾਲਿਨੀ ਤੁਲੀ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਦੇਵ ਦਰਸ਼ਨ ਨਾਮੀ ਵਿਅਕਤੀ ਦੀ ਜ਼ਮਾਨਤ ਕਰਵਾਉਣ ਲਈ 10 ਜੂਨ, 2025 ਨੂੰ ਅਦਾਲਤ ਵਿੱਚ ਜਾਅਲੀ ਕਾਗਜ਼ਾਤ ਅਤੇ ਝੂਠੇ ਹਲਫ਼ਨਾਮੇ ਪੇਸ਼ ਕੀਤੇ ਸਨ। ਪੁਲੀਸ ਨੇ ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਇੱਕ ਹੋਰ ਵੱਡੀ ਕਾਰਵਾਈ ਵਿੱਚ, ਐਸ.ਐਸ.ਪੀ. ਗੌਰਵ ਤੂਰਾ ਦੀ ਅਗਵਾਈ ਵਿੱਚ ਪੁਲੀਸ ਨੇ ਹਾਈ-ਟੈਕ ਨਾਕੇਬੰਦੀ ਦੌਰਾਨ ਇੱਕ ਕਾਰ (PB08-EB-6728) ਨੂੰ ਰੋਕ ਕੇ ਚਾਰ ਨੌਜਵਾਨਾਂ- ਜੋਬਨਪ੍ਰੀਤ ਸਿੰਘ, ਸੋਹੰਗ ਪ੍ਰਕਾਸ਼, ਨਿਤੇਸ਼ ਅਤੇ ਕਰਿਸ਼ ਨੂੰ 30 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਮੁਲਜ਼ਮ ਅੰਮ੍ਰਿਤਸਰ ਵੱਲੋਂ ਆ ਰਹੇ ਸਨ। ਦੂਜੇ ਪਾਸੇ, ਕਪੂਰਥਲਾ ਕੇਂਦਰੀ ਜੇਲ੍ਹ ਵਿੱਚ ਚੈਕਿੰਗ ਦੌਰਾਨ ਬੈਰਕ ਨੰਬਰ 4 ਦੇ ਬਾਥਰੂਮ ਵਿੱਚੋਂ ਚਾਰ ਮੋਬਾਈਲ ਫੋਨ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ ਹੈ। ਜੇਲ੍ਹ ਪ੍ਰਸ਼ਾਸਨ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਜੇਲ੍ਹ ਵਿੱਚ ਸਾਮਾਨ ਸਮਗਲ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰਵਾਇਆ ਹੈ। ਐਸ.ਐਸ.ਪੀ. ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਤਸਕਰਾਂ ਅਤੇ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਜਾਰੀ ਰਹੇਗੀ।

Advertisement

Advertisement
Advertisement
×