DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨੌਜਵਾਨ ਦੀ ਖ਼ੁਦਕੁਸ਼ੀ ਮਗਰੋਂ ਪਰਿਵਾਰ ਵੱਲੋਂ ਥਾਣੇ ਅੱਗੇ ਧਰਨਾ

ਥਾਣਾ ਮੁਖੀ ਨੂੰ ਬਰਖ਼ਾਸਤ ਕਰਨ ਦੀ ਮੰਗ; ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਥਾਣੇ ਅੱਗੇ ਧਰਨਾ ਦਿੰਦਾ ਹੋਇਆ ਪੀੜਤ ਪਰਿਵਾਰ ਤੇ ਸਮਾਜਸੇਵੀ।
Advertisement

ਇੱਥੋਂ ਨੇੜਲੇ ਪਿੰਡ ਲੰਗਾਹ ਦੇ 32 ਸਾਲਾ ਨੌਜਵਾਨ ਸੁਸ਼ੀਲ ਕੁਮਾਰ ਵੱਲੋਂ ਕੁੱਟਮਾਰ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਨੇ ਤੂਲ ਫੜ ਲਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਥਾਣਾ ਮੁਖੀ ਨੂੰ ਮੁਅੱਤਲ ਕਰਨ ਦੀ ਮੰਗ ਨੂੰ ਲੈ ਕੇ ਲਾਇਆ ਗਿਆ ਪੱਕਾ ਧਰਨਾ ਦੇਰ ਰਾਤ ਤੱਕ ਜਾਰੀ ਰਿਹਾ। ਭਾਵੇਂ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮਾਮਲੇ ਦੀ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ ਹੈ, ਪਰ ਧਰਨਾਕਾਰੀ ਮੁੱਖ ਮੰਗਾਂ ਪੂਰੀਆਂ ਹੋਣ ਤੱਕ ਹਟਣ ਨੂੰ ਤਿਆਰ ਨਹੀਂ ਹਨ।

ਜ਼ਿਕਰਯੋਗ ਹੈ ਕਿ 17 ਫਰਵਰੀ ਨੂੰ ਮੁਕੇਰੀਆਂ ਪੁਲੀਸ ਨੇ ਸੁਸ਼ੀਲ ਕੁਮਾਰ ਦੀ ਕੁੱਟਮਾਰ ਸਬੰਧੀ ਕੇਸ ਦਰਜ ਕੀਤਾ ਸੀ। ਪਰਿਵਾਰ ਦਾ ਦੋਸ਼ ਹੈ ਕਿ ਕਾਰਵਾਈ ਕਰਨ ਦੀ ਬਜਾਏ ਥਾਣਾ ਮੁਖੀ ਅਤੇ ਇੱਕ ਕੌਂਸਲਰ ਵੱਲੋਂ ਪੀੜਤ ਨੌਜਵਾਨ ’ਤੇ ਸਮਝੌਤਾ ਕਰਨ ਲਈ ਮਾਨਸਿਕ ਦਬਾਅ ਪਾਇਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਿਆਸੀ ਪਹੁੰਚ ਦਾ ਹਵਾਲਾ ਦੇ ਕੇ ਨੌਜਵਾਨ ਨੂੰ ਧਮਕਾਇਆ ਗਿਆ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ 18 ਮਾਰਚ ਨੂੰ ਆਪਣੇ ਘਰ ਵਿੱਚ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ।

Advertisement

ਮ੍ਰਿਤਕ ਦੀ ਮਾਂ ਲਕਸ਼ਮੀ ਦੇਵੀ ਅਤੇ ਭੈਣ ਮੀਨੂੰ ਸਮੇਤ ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਸੁਲੱਖਣ ਸਿੰਘ ਜੱਗੀ ਅਤੇ ਪੰਜਾਬ ਰਾਜਪੂਤ ਭਲਾਈ ਬੋਰਡ ਦੇ ਆਗੂ ਬੈਨੀ ਮਨਹਾਸ ਨੇ ਪੁਲੀਸ ਕਾਰਵਾਈ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਸ ਵਿੱਚ ਨਾਮਜ਼ਦ ਕਈ ਮੁਲਜ਼ਮ ਸ਼ਰੇਆਮ ਘੁੰਮ ਰਹੇ ਹਨ ਅਤੇ ਪੁਲੀਸ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੀੜਤ ਪਰਿਵਾਰ ਨੇ ਸਾਫ਼ ਕੀਤਾ ਕਿ ਜਿੰਨੀ ਦੇਰ ਤੱਕ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਥਾਣਾ ਮੁਖੀ ਨੂੰ ਬਰਖ਼ਾਸਤ ਨਹੀਂ ਕੀਤਾ ਜਾਂਦਾ ਅਤੇ ਬਾਕੀ ਮੁਲਜ਼ਮ ਫੜੇ ਨਹੀਂ ਜਾਂਦੇ, ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ।

Advertisement

ਕਾਰਵਾਈ ਕੀਤੀ ਜਾ ਰਹੀ ਹੈ: ਡੀ ਐੱਸ ਪੀ

ਡੀ ਐੱਸ ਪੀ ਕੁਲਵਿੰਦਰ ਸਿੰਘ ਵਿਰਕ ਨੇ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰਦਿਆਂ ਕਿਹਾ ਕਿ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਾਂਚ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ, ਪਰ ਪ੍ਰਦਰਸ਼ਨਕਾਰੀ ਥਾਣੇ ਅੱਗੇ ਆਪਣੀ ਜ਼ਿਦ ’ਤੇ ਅੜੇ ਹੋਏ ਹਨ।

Advertisement
×