
ਵਿਦਿਆਰਥਣ ਦਾ ਸਨਮਾਨ ਕਰਦੇ ਹੋਏ ਚੇਅਰਮੈਨ ਅਤੇ ਸਕੂਲ ਪ੍ਰਿੰਸੀਪਲ। -ਫੋਟੋ: ਭੰਗੂ
ਭੋਗਪੁਰ: ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਸਨੌਰਾ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਸਮਾਗਮ ਕਰਵਾਇਆ। ਸਮਾਗਮ ਦੀ ਆਰੰਭਤਾ ਸਕੂਲ ਦੇ ਚੇਅਰਮੈਨ ਸੁਖਜਿੰਦਰ ਸਿੰਘ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਗੀਤ, ਕਵਿਤਾ, ਕੋਰਿਓਗ੍ਰਾਫੀ, ਨਾਟਕ, ਗਿੱਧਾ ਤੇ ਭੰਗੜਾ ਪਾ ਕੇ ਆਨੰਦਮਈ ਮਾਹੌਲ ਸਿਰਜਿਆ। ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਨਵਦੀਪ ਕੌਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। -ਪੱਤਰ ਪ੍ਰੇਰਕ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ