ਖੇਤ ਮਜ਼ਦੂਰਾਂ ਵੱਲੋਂ ਪਰਗਟ ਸਿੰਘ ਦੇ ਘਰ ਅੱਗੇ ਮੁਜ਼ਾਹਰਾ

ਕਰਜ਼ੇ ਮੁਆਫ਼ ਕਰਨ ਤੇ ਰਿਹਾਇਸ਼ੀ ਪਲਾਟਾਂ ਦੀ ਮੰਗ ਸਬੰਧੀ ਪੱਤਰ ਸੌਂਪਿਆ

ਖੇਤ ਮਜ਼ਦੂਰਾਂ ਵੱਲੋਂ ਪਰਗਟ ਸਿੰਘ ਦੇ ਘਰ ਅੱਗੇ ਮੁਜ਼ਾਹਰਾ

ਰੋਸ ਮੁਜ਼ਾਹਰੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਮਜ਼ਦੂਰ। -ਫੋਟੋ : ਪੰਜਾਬੀ ਟ੍ਰਿਬਿਊਨ

ਪਾਲ ਸਿੰਘ ਨੌਲੀ
ਜਲੰਧਰ, 28 ਜੁਲਾਈ

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੇ ਘਰ ਤੱਕ ਮੁਜ਼ਾਹਰਾ ਕਰਕੇ ਵਿਧਾਇਕ ਦੀ ਗੈਰਹਾਜ਼ਰੀ ਵਿੱਚ ਉਸ ਦੇ ਪੀਏ ਨੂੰ ਮੰਗ ਪੱਤਰ ਸੌਂਪਿਆ। ਵਿਧਾਇਕ ਦੇ ਗੈਰਹਾਜ਼ਰ ਹੋਣ ਤੋਂ ਨਾਰਾਜ਼ ਮਜ਼ਦੂਰਾਂ ਨੇ ਘਰ ਅੱਗੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਪੀਵੀਆਰ ਮਾਲ ਅੱਗੇ ਇਕੱਠੇ ਹੋ ਕੇ ਮਜ਼ਦੂਰਾਂ ਨੇ ਵਿਧਾਇਕ ਪਰਗਟ ਸਿੰਘ ਦੇ ਘਰ ਤੱਕ ਮੁਜ਼ਾਹਰਾ ਵੀ ਕੀਤਾ। ਧਰਨੇ ਦੀ ਅਗਵਾਈ ਮਜ਼ਦੂਰ ਆਗੂ ਹਰਮੇਸ਼ ਮਾਲੜੀ, ਬਲਦੇਵ ਨੂਰਪੁਰੀ ਅਤੇ ਹੰਸ ਰਾਜ ਪੱਬਵਾਂ ਨੇ ਕੀਤੀ।

ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਮੁਆਫ ਕਰਾਉਣ, ਰਿਹਾਇਸ਼ੀ ਪਲਾਟ ਲੈਣ, ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਾਉਣ ਸਮੇਤ ਖੇਤੀ ਅਤੇ ਮਜ਼ਦੂਰ ਵਿਰੋਧੀ ਕਾਨੂੰਨ ਰੱਦ ਕਰਾਉਣ ਵਰਗੀਆਂ ਮੰਗਾਂ ਨੂੰ ਲੈ ਕੇ ਮਜ਼ਦੂਰਾਂ ਵੱਲੋਂ 9 ਅਗਸਤ ਤੋਂ ਪਟਿਆਲਾ ਵਿੱਚ ਧਰਨਾ ਲਾਇਆ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਕਾਂਗਰਸ ਹਕੂਮਤ ਮਜ਼ਦੂਰਾਂ ਨਾਲ ਵਿਤਕਰੇਬਾਜ਼ੀ ਕਰ ਰਹੀ ਹੈ। ਇਸੇ ਲਈ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਨੇ ਮਜ਼ਦੂਰਾਂ ਦੀਆਂ ਮੰਗਾਂ ਪ੍ਰਤੀ ਘੇਸਲ ਮਾਰੀ ਹੋਈ ਹੈ। ਇਸ ਮੌਕੇ ਕਸ਼ਮੀਰ ਸਿੰਘ ਘੁੱਗਸ਼ੋਰ, ਹਰਪਾਲ ਬਿੱਟੂ ਅਤੇ ਸੁਨੀਤਾ ਨੂਰਪੁਰੀ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All