DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Farmer Protest: ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਸੰਘਰਸ਼ ਵਿੱਢਾਂਗੇ: ਰਾਏ

ਕਿਸਾਨਾਂ ਦੀ ਮੀਟਿੰਗ ’ਚ ਫ਼ੈਸਲਾ ਕੀਤਾ

  • fb
  • twitter
  • whatsapp
  • whatsapp
featured-img featured-img
ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਹੋਰ।
Advertisement
ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਹੋਈ। ਮੀਟਿੰਗ ਦੌਰਾਨ ਸ਼ੂਗਰ ਮਿੱਲ ਵੱਲ ਕਿਸਾਨਾਂ ਦੇ 28 ਕਰੋੜ ਰੁਪਏ ਬਕਾਏ ਦੀ ਅਦਾਇਗੀ, ਪਿਛਲੇ ਸੀਜ਼ਨ ਦੇ ਸਰਕਾਰ ਵੱਲੋਂ ਹੁਣ ਤੱਕ ਜਾਰੀ ਨਾ ਕੀਤੇ ਗਏ ਗੰਨੇ ਦੇ 68 ਰੁਪਏ 50 ਪੈਸੇ ਪ੍ਰਤੀ ਕੁਇੰਟਲ ਮੁੱਲ ਅਤੇ ਗੰਨਾ ਮਿੱਲਾਂ ਵੱਲੋਂ ਕਿਸਾਨਾਂ ਦੀ ਪੈਨਲਟੀ ਕੱਟੇ ਜਾਣ ਦੇ ਮੁੱਦੇ ’ਤੇ ਚਰਚਾ ਕੀਤੀ ਗਈ। ਵੱਖ-ਵੱਖ ਕਿਸਾਨ ਆਗੂਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਮੀਟਿੰਗ ’ਚ ਸਰਬਸੰਮਤੀ ਨਾਲ ਮਤੇ ਪਾਸ ਕਰਦਿਆਂ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਦੇ ਹੱਕਾਂ ਲਈ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ 5 ਅਗਸਤ ਨੂੰ ਪ੍ਰੈੱਸ ਕਾਨਫਰੰਸ ਕਰ ਕੇ ਅਗਸਤ ਮਹੀਨੇ ਦੌਰਾਨ ਕੀਤੇ ਜਾਣ ਵਾਲੇ ਸੰਘਰਸ਼ ਦੇ ਪ੍ਰੋਗਰਾਮ ਤੇ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਨੇ ਸਮੂਹ ਗੰਨਾ ਕਾਸ਼ਤਕਾਰਾਂ ਨੂੰ ਸੰਘਰਸ਼ ਲਈ ਤਿਆਰ ਰਹਿਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੀ ਵੀ ਸਖ਼ਤ ਨਿਖੇਧੀ ਕੀਤੀ ਗਈ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵਾਰ-ਵਾਰ ਨੀਤੀਆਂ ਬਦਲ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਭਾਰਤ ਅਤੇ ਅਮਰੀਕਾ ਵਿਚਕਾਰ ਹੋਣ ਵਾਲੇ ਵਪਾਰਕ ਸਮਝੌਤਿਆਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਉਨ੍ਹਾਂ ਦਾ ਡਟ ਕੇ ਵਿਰੋਧ ਕਰਨ ਦਾ ਵੀ ਐਲਾਨ ਕੀਤਾ ਗਿਆ।

Advertisement

ਇਸ ਮੌਕੇ ਕੁਲਵਿੰਦਰ ਸਿੰਘ ਕਾਲਾ ਸਰਪੰਚ, ਹਰਭਜਨ ਸਿੰਘ ਬਾਜਵਾ, ਕਸ਼ਮੀਰ ਸਿੰਘ ਪੰਨੂ, ਨਰਿੰਦਰ ਸਿੰਘ ਉਧੋਵਾਲ, ਮੱਖਣ ਸਿੰਘ ਟੋਡਰਪੁਰ, ਹਰਜਿੰਦਰ ਸਿੰਘ, ਕੰਵਲਦੀਪ ਸਿੰਘ, ਗੁਰਚੇਤਨ ਸਿੰਘ ਤੱਖਰ, ਰਸ਼ਪਾਲ ਸਿੰਘ, ਤਰਸੇਮ ਸਿੰਘ ਢਿੱਲੋਂ, ਹਰਜੀਤ ਸਿੰਘ ਧੇਸੀ, ਕੇਵਲ ਸਿੰਘ ਤਲਵਣ, ਹਰਜਿੰਦਰ ਸਿੰਘ ਚੀਮਾ ਪੰਡੋਰੀ, ਮਹਿੰਦਰ ਸਿੰਘ ਮਾਨ ਬਹਿਰਾਮ, ਚੂਹੜ ਸਿੰਘ ਗੰਡਮ, ਬਲਜੀਤ ਸਿੰਘ ਹਰਦਾਸਪੁਰ, ਦੀਪ ਲੱਖਪੁਰ, ਸ਼ਰਨਜੀਤ ਸਿੰਘ ਅਠੌਲੀ, ਅਮਰੀਕ ਸਿੰਘ, ਮਨਜੀਤ ਸਿੰਘ ਲੱਲੀ, ਦਵਿੰਦਰ ਸਿੰਘ ਸੰਧਵਾ, ਨਿਰਮਲ ਸਿੰਘ ਸੱਲ੍ਹ ਅਤੇ ਨਛੱਤਰ ਸਿੰਘ ਸੰਧਵਾਂ ਸਮੇਤ ਵੱਡੀ ਗਿਣਤੀ ’ਚ ਕਿਸਾਨ ਆਗੂ ਤੇ ਗੰਨਾ ਕਾਸ਼ਤਕਾਰ ਹਾਜ਼ਰ ਸਨ।

Advertisement

Advertisement
×