ਪੱਤਰ ਪ੍ਰੇਰਕ
ਸੁਲਤਾਨਪੁਰ ਲੋਧੀ, 30 ਸਤੰਬਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਪੂਰਥਲਾ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਧੰਮ ਪੈਲੇਸ ਪਿੰਡ ਉੱਚਾ ਬਲਾਕ ਢਿਲਵਾਂ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ। ਇਸ ਦਾ ਉਦਘਾਟਨ ਡਾ. ਦਲਜੀਤ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਸ੍ਰੀ ਅਜੈ ਅਰੋੜਾ ਆਈਏਐੱਸ ਵਧੀਕ ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਕੀਤਾ ਗਿਆ। ਸੰਯੁਕਤ ਡਾਇਰੈਕਟਰ ਖੇਤੀਬਾੜੀ ਨੇ ਕਿਸਾਨਾਂ ਨੂੰ ਪਰਾਲੀ ਜ਼ਮੀਨ ਵਿੱਚ ਵਾਹੁਣ ’ਤੇ ਜ਼ੋਰ ਦਿੱਤਾ ਤੇ ਖੇਤੀ ਮਸ਼ੀਨਰੀ ਨੂੰ ਕਿਰਾਏ ’ਤੇ ਵਰਤਣ ਲਈ ਕਿਹਾ।