ਪੱਤਰ ਪ੍ਰੇਰਕ
ਕਾਹਨੂੰਵਾਨ, 28 ਮਈ
ਪਿੰਡ ਮੇਹੜੇ ਦੇ ਅਬਾਦਕਾਰ ਕਿਸਾਨਾਂ ਨੇ ਇਕੱਠੇ ਹੋ ਕੇ ਪੰਚਾਇਤੀ ਜ਼ਮੀਨ ਦਾ ਕਬਜ਼ਾ ਨਾ ਛੱਡਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਗੱਲ ਕਰਦਿਆਂ ਪਿੰਡ ਦੇ ਵਾਸੀ ਦਿਲਜੀਤ ਸਿੰਘ, ਜਸਬੀਰ ਸਿੰਘ, ਚਰਨਜੀਤ ਸਿੰਘ, ਸਰਪੰਚ ਸਰਦਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਵਿੱਚ 80 ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਹੈ। ਇਸ ਜ਼ਮੀਨ ਨੂੰ ਉਨ੍ਹਾਂ ਦੇ ਪੁਰਖਿਆ ਨੇ ਜੰਗਲੀ ਇਲਾਕੇ ਨੂੰ ਪੁੱਟ ਕੇ ਅਬਾਦ ਕੀਤਾ ਸੀ ਅਤੇ ਉਹ ਕਈ ਪੀੜ੍ਹੀਆਂ ਤੋਂ ਖੇਤੀ ਕਰਦੇ ਆ ਰਹੇ ਹਨ।ਪਿੰਡ ਮਿਹੜੇ ਵਾਸੀਆਂ ਨੇ ਇਕੱਠੇ ਹੋ ਕੇ ਇਸ ਫ਼ੈਸਲੇ ਦਾ ਡਟ ਕੇ ਵਿਰੋਧ ਕੀਤਾ ਅਤੇ ਐਲਾਨ ਕੀਤਾ ਕਿ ਪਿੰਡ ਵਾਸੀਆਂ ਦੀ ਸਹਿਮਤੀ ਲਏ ਬਿਨਾਂ ਪੰਚਾਇਤੀ ਜ਼ਮੀਨ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਡਟ ਕੇ ਵਿਰੋਧ ਕਰਨਗੇ।