DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਿਸਾਨਾਂ ਨੇ ਭਾਜਪਾ ਤੇ ਰਾਜਪਾਲ ਦਾ ਪੁਤਲਾ ਫੂਕਿਆ

ਚੰਡੀਗਡ਼੍ਹ ਵਿੱਚ ਲਾਠੀਚਾਰਜ ਦੀ ਨਿਖੇਧੀ, ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਦੀ ਮੰਗ

  • fb
  • twitter
  • whatsapp
  • whatsapp
featured-img featured-img
ਭਾਜਪਾ ਤੇ ਰਾਜਪਾਲ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। -ਫੋਟੋ: ਗੁਰਬਖਸ਼ਪੁਰੀ
Advertisement

ਕੁੱਲ ਹਿੰਦ ਕਿਸਾਨ ਸਭਾ ਦੇ ਵਰਕਰਾਂ ਵੱਲੋਂ ਅੱਜ ਕਸਬਾ ਚੋਹਲਾ ਸਾਹਿਬ ਵਿੱਚ ਰਾਜਪਾਲ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਸਾਨ ਸਭਾ ਦੇ ਆਗੂ ਪਰਮਜੀਤ ਸਿੰਘ ਚੋਹਲਾ ਅਤੇ ਕਾਮਰੇਡ ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਚੰਡੀਗੜ੍ਹ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਲਾਠੀਚਾਰਜ ਦੀ ਨਿਖੇਧੀ ਕੀਤੀ। ਉਨ੍ਹਾਂ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਨਾ ਦੇਣ ਅਤੇ ਪੰਜਾਬ ਦੇ ਸੈਨਿਕ ਸਕੂਲਾਂ ਵਿੱਚ ਪੰਜਾਬੀ ਨੂੰ ਉਸਦਾ ਬਣਦਾ ਦਰਜਾ ਨਾ ਦੇਣ ਦੀ ਨਿਖੇਧੀ ਕੀਤੀ। ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀਆਂ ਲੀਹਾਂ ’ਤੇ ਕੰਮ ਕਰ ਰਹੀ ਹੈ। ਇਸ ਮੌਕੇ ਪਰਮਜੀਤ ਸਿੰਘ, ਰਜਿੰਦਰ ਸਿੰਘ, ਗੁਰਪਾਲ ਸਿੰਘ ਫੌਜੀ ਨੇ ਵੀ ਵਿਚਾਰ ਸਾਂਝੇ ਕੀਤੇ।

ਚੇਤਨਪੁਰਾ (ਪੱਤਰ ਪ੍ਰੇਰਕ): ਕਿਰਤੀ ਕਿਸਾਨ ਯੂਨੀਅਨ (ਪੰਜਾਬ) ਨੇ ਕਿਸਾਨਾਂ ’ਤੇ ਲਾਠੀਚਾਰਜ ਦੇ ਵਿਰੋਧ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਕੇਂਦਰ ਸਰਕਾਰ ਦਾ ਪਿੱਟ-ਸਿਆਪਾ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ ਤੇ ਕਾਬਲ ਸਿੰਘ ਛੀਨਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਹੋਰ ਵਰਗਾਂ ਨੂੰ ਡੰਡੇ ਦੇ ਜ਼ੋਰ ’ਤੇ ਦਬਾਅ ਨਹੀਂ ਸਕਦੀ। ਕਿਸਾਨ ਆਗੂਆਂ ਨੇ ਪੰਜਾਬ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਹੱਕ ਵਿੱਚ ਵਿਧਾਨ ਸਭਾ ਪੰਜਾਬ ਅਤੇ ਸੰਸਦ ਵਿੱਚ ਜ਼ੋਰਦਾਰ ਆਵਾਜ਼ ਉਠਾਉਣ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਬੀ ਬੀ ਐੱਮ ਬੀ ਵਿੱਚ ਪੰਜਾਬ ਦੀ ਸਥਾਈ ਮੈਂਬਰੀ ਬਹਾਲ ਕੀਤੀ ਜਾਵੇ, ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਰਿਪੇਰੀਅਨ ਐਕਟ ਰਾਹੀਂ ਹੱਲ ਕੀਤਾ ਜਾਵੇ, ਚੰਡੀਗੜ੍ਹ ਪੰਜਾਬ ਨੂੰ ਸੌਂਪਿਆ ਜਾਵੇ, ਪੰਜਾਬ ਤੋਂ ਬਾਹਰ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਸੌਂਪੇ ਜਾਣ, ਸਾਰੀਆਂ ਫ਼ਸਲਾਂ ਤੇ ਐਮ ਐੱਸ ਪੀ ਦੇਣ ਲਈ ਕਾਨੂੰਨ ਬਣਾਇਆ ਜਾਵੇ ਅਤੇ ਕਿਸਾਨਾਂ ਤੇ ਜਬਰ ਕਰਨ ਵਾਲੇ ਪੁਲੀਸ ਅਫਸਰਾਂ ਨੂੰ ਸਜ਼ਾਵਾਂ ਦਿੱਤੀਆਂ ਜਾਣ। ਇਸ ਮੌਕੇ ਅਵਤਾਰ ਸਿੰਘ ਛੀਨਾ, ਰਘਬੀਰ ਸਿੰਘ ਲਲਾ, ਮੇਜਰ ਸਿੰਘ ਤੋਲਾ ਨੰਗਲ, ਸੁਖਪਾਲ ਸਿੰਘ ਛੀਨਾ, ਸਾਧਾ ਸਿੰਘ ਸਰਪੰਚ, ਗੁਰਮੀਤ ਸਿੰਘ ਭਲਾ ਪਿੰਡ, ਗੁਰਪ੍ਰਤਾਪ ਸਿੰਘ ਬੱਗਾ, ਗੁਰਸੰਗਤ ਸਿੰਘ ਮਹਿਲਾਂਵਾਲਾ, ਸੁੱਚਾ ਸਿੰਘ ਛੀਨਾ, ਸਿਤਾਰਾ ਸਿੰਘ ਵਰਨਾਲੀ, ਸਤਵੰਤ ਸਿੰਘ, ਲਖਵੰਤ ਸਿੰਘ ਅਤੇ ਖਜਾਨ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
×