DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਿਸਾਨਾਂ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ

ਕੁੱਲ ਹਿੰਦ ਕਿਸਾਨ ਸਭਾ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕੱਕੋਂ ਅੱਡੇ ’ਤੇ ਪਾਰਟੀ ਆਗੂ ਕਾਮਰੇਡ ਗੁਰਮੇਸ਼ ਸਿੰਘ ਤੇ ਦਵਿੰਦਰ ਸਿੰਘ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਦੋਸ਼ ਲਗਾਇਆ...

  • fb
  • twitter
  • whatsapp
  • whatsapp
Advertisement

ਕੁੱਲ ਹਿੰਦ ਕਿਸਾਨ ਸਭਾ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕੱਕੋਂ ਅੱਡੇ ’ਤੇ ਪਾਰਟੀ ਆਗੂ ਕਾਮਰੇਡ ਗੁਰਮੇਸ਼ ਸਿੰਘ ਤੇ ਦਵਿੰਦਰ ਸਿੰਘ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਦੋਸ਼ ਲਗਾਇਆ ਕਿ ਮੁੱਖ ਚੋਣ ਕਮਿਸ਼ਨਰ ਵਲੋਂ ਸੰਵਿਧਾਨ ਨੂੰ ਪਾਸੇ ਕਰਦਿਆਂ ਭਾਜਪਾ ਦੀ ਧਿਰ ਵਜੋਂ ਕੰਮ ਕਰਦਿਆਂ ਆਪਣੇ ਸਹਿ-ਮੈਂਬਰਾਂ ਦੀ ਸਹਿਮਤੀ ਤੋਂ ਬਗੈਰ ਹੀ ਐੱਸ ਆਈ ਆਰ ਦੀ ਪ੍ਰਕਿਰਿਆ ਵਿੱਚ ਮਨਮਰਜ਼ੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਰੋੜਾਂ ਭਾਰਤੀ ਵੋਟਰਾਂ ਨੂੰ ਬਿਨਾਂ ਕਿਸੇ ਠੋਸ ਇਤਰਾਜ਼ ਦੇ ਉਨ੍ਹਾਂ ਨੂੰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ, ਖਾਸ ਕਰਕੇ ਦਲਿਤ ਵੋਟਰ ਅਤੇ ਘੱਟ ਗਿਣਤੀ ਦੇ ਵੋਟਰਾਂ ਨੂੰ ਅਣਗੌਲਿਆਂ ਕੀਤਾ ਗਿਆ। ਇਸ ਦਾ ਸਿੱਧਾ ਲਾਭ ਭਾਜਪਾ ਨੂੰ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਨੂੰ ਬਰਖਾਸਤ ਕਰਕੇ ਪਰਚਾ ਦਰਜ ਕੀਤਾ ਜਾਵੇ। ਇਸ ਮੌਕੇ ਗਿਆਨ ਸਿੰਘ, ਹਰਭਜਨ ਸਿੰਘ, ਤੀਰਥ ਸਿੰਘ, ਪ੍ਰੇਮ ਲਤਾ, ਹਰਮਿੰਦਰ ਸਿੰਘ ਕਿੰਦੀ, ਉਂਕਾਰ ਨਾਥ ਆਦਿ ਮੌਜੂਦ ਸਨ।

ਫਿਲੌਰ (ਸਰਬਜੀਤ ਗਿੱਲ): ਕਸਬਾ ਬਿਲਗਾ ਵਿੱਚ ਅੱਜ ਲੋਕਤੰਤਰ ਦਾ ਘਾਣ ਕਰਨ ਵਾਲੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਗਿਆ। ਜਮਹੂਰੀ ਕਿਸਾਨ ਸਭਾ ਦੇ ਸੱਦੇ ’ਤੇ ਪੁਤਲਾ ਫੂਕਣ ਵੇਲੇ ਇਕੱਤਰ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਲ ਇੰਡੀਆ ਕਿਸਾਨ ਮਹਾਸਭਾ ਦੇ ਕੇਂਦਰੀ ਕਮੇਟੀ ਮੈਂਬਰ ਅਤੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ ਨੇ ਕਿਹਾ ਕਿ ਵੋਟ ਦੇ ਸੰਵਿਧਾਨਿਕ ਅਧਿਕਾਰ ਨੂੰ ਖਤਮ ਕਰ ਕੇ ਭਾਜਪਾ ਸਰਕਾਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕਮਾਰ ਦੀ ਸਹਾਇਤਾ ਰਾਹੀਂ ਭਾਰਤ ਦੇ ਕਈ ਸੂਬਿਆਂ ਵਿੱਚ ਕਾਬਜ਼ ਹੋ ਚੁੱਕੀ ਹੈ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਕੁਲਦੀਪ ਵਾਲੀਆ ਨੇ ਸਰਕਾਰ ਦੇ ਤਾਨਾਸ਼ਾਹੀ ਰਵਈਏ ਖ਼ਿਲਾਫ਼ ਹਰ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਡਾ. ਸਰਬਜੀਤ ਮੁਠੱਡਾ, ਸਰਬਜੀਤ ਸੰਗੋਵਾਲ, ਕੁਲਵੰਤ ਖਹਿਰਾ, ਬਲਬੀਰ ਬੀਰੀ, ਸੁਰਿੰਦਰ ਮੰਗਾ, ਬਿਹਾਰੀ ਲਾਲ ਔਜਲਾ, ਰਾਮ ਜੀ ਔਜਲਾ, ਕੁਲਵੰਤ ਔਜਲਾ, ਕੁਲਦੀਪ ਸਿਆਣ, ਸਤੀਸ਼ ਪੁਆਦੜਾ, ਬਲਬੀਰ ਸਿੰਘ ਰਾਣਾ ਆਦਿ ਹਾਜ਼ਰ ਸਨ।

Advertisement

Advertisement
Advertisement
×