DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨਾਂ ਨੇ ਸਰਕਾਰ ਦੀ ਅਰਥੀ ਫੂਕੀ

ਸਹਿਕਾਰੀ ਖੰਡ ਮਿਲ ਸ਼ੇਰੋਂਂ ਦੀ ਜ਼ਮੀਨ ਹੋਰਨਾਂ ਵਿਭਾਗਾਂ ਨੂੰ ਅਲਾਟ ਕਰਨ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ੁਰੂ ਕੀਤੇ ਸੰਘਰਸ਼ ਤਹਿਤ ਅੱਜ ਕਿਸਾਨਾਂ ਨੇ ਤਰਨ ਤਰਨ-ਪੱਟੀ ਸੜਕ ਦੇ ਪਿੰਡ ਜੰਡੋਕੇ ਸਰਹਾਲੀ ਵਿੱਚ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।...

  • fb
  • twitter
  • whatsapp
  • whatsapp
featured-img featured-img
ਪੰਜਾਬ ਸਰਕਾਰ ਦੀ ਅਰਥੀ ਫੂਕਦੇ ਹੋਏ ਕਿਸਾਨ।
Advertisement

ਸਹਿਕਾਰੀ ਖੰਡ ਮਿਲ ਸ਼ੇਰੋਂਂ ਦੀ ਜ਼ਮੀਨ ਹੋਰਨਾਂ ਵਿਭਾਗਾਂ ਨੂੰ ਅਲਾਟ ਕਰਨ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ੁਰੂ ਕੀਤੇ ਸੰਘਰਸ਼ ਤਹਿਤ ਅੱਜ ਕਿਸਾਨਾਂ ਨੇ ਤਰਨ ਤਰਨ-ਪੱਟੀ ਸੜਕ ਦੇ ਪਿੰਡ ਜੰਡੋਕੇ ਸਰਹਾਲੀ ਵਿੱਚ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਇਕੱਤਰ ਕਿਸਾਨਾਂ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂ, ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਲੁਹਾਰ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਜ਼ਮੀਨ ਕਿਸਾਨਾਂ ਦੀ ਹੈ ਕਿਉਂਕਿ ਇਸ ਮਿਲ ਵਿੱਚ 60 ਫ਼ੀਸਦ ਸ਼ੇਅਰ ਕਿਸਾਨਾਂ ਦੇ ਹਨ ਜਿਸ ਕਰਕੇ ਇਸ ਮਿਲ ਨੂੰ ਕਿਸਾਨ ਅੱਗੇ ਵੇਚਣ ਦੀ ਆਗਿਆ ਨਹੀਂ ਦੇ ਸਕਦੇ। ਇਸ ਮੌਕੇ ਜੰਡੋਕੇ ਸਰਹਾਲੀ ਦੇ ਵਾਸੀ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਪੱਕੇ ਮੋਰਚੇ ਵਿੱਚ ਸਰਗਰਮ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ।

Advertisement
Advertisement
×