ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਫ਼ਸਲੀ ਵਿਭਿੰਨਤਾ ਲਈ ਕਿਸਾਨਾਂ ਨੂੰ ਮੱਕੀ ਬੀਜਣ ਲਈ ਪ੍ਰੇਰਿਆ

ਸੁੱਚਾ ਸਿੰਘ ਪਸਨਾਵਾਲ ਕਾਦੀਆਂ, 24 ਮਈ ਖੇਤੀਬਾੜੀ ਬਲਾਕ ਕਾਦੀਆਂ ਦੇ ਪਿੰਡ ਹਰਚੋਵਾਲ ਵਿਖੇ ਖੇਤੀਬਾੜੀ ਅਫਸਰ ਡਾ. ਸਾਹਬਾਜ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਮਨਪ੍ਰੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਹਰਚੋਵਾਲ ਦੇ ਉਪਰਾਲੇ ਸਦਕਾ ਕਿਸਾਨ ਸਿਖਲਾਈ ਕੈਂਪ ਲਗਾਇਆ। ਡਾ. ਚੀਮਾ ਨੇ ਕਿਸਾਨਾਂ...
ਹਰਚੋਵਾਲ ਵਿੱਚ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਡਾ. ਸਾਹਬਾਜ ਸਿੰਘ ਚੀਮਾ।
Advertisement

ਸੁੱਚਾ ਸਿੰਘ ਪਸਨਾਵਾਲ

ਕਾਦੀਆਂ, 24 ਮਈ

Advertisement

ਖੇਤੀਬਾੜੀ ਬਲਾਕ ਕਾਦੀਆਂ ਦੇ ਪਿੰਡ ਹਰਚੋਵਾਲ ਵਿਖੇ ਖੇਤੀਬਾੜੀ ਅਫਸਰ ਡਾ. ਸਾਹਬਾਜ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਮਨਪ੍ਰੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਹਰਚੋਵਾਲ ਦੇ ਉਪਰਾਲੇ ਸਦਕਾ ਕਿਸਾਨ ਸਿਖਲਾਈ ਕੈਂਪ ਲਗਾਇਆ। ਡਾ. ਚੀਮਾ ਨੇ ਕਿਸਾਨਾਂ ਨੂੰ ਪਾਣੀ ਦੀ ਬਚਤ ਅਤੇ ਫਸਲੀ ਵਿਭੰਨਤਾ ਨੂੰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮੱਕੀ ਦੇ ਪਾਇਲਟ ਪ੍ਰਾਜੈਕਟ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕੀ ਨੁਕਤੇ ਦੱਸੇ। ਉਨਾਂ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੇ ਬਦਲ ਵਜੋਂ ਮੱਕੀ ਦੀ ਫਸਲ ਹੇਠ ਵਧੇਰੇ ਰਕਬਾ ਬੀਜਣ ’ਤੇ ਜ਼ੋਰ ਦਿੱਤਾ। ਇਸ ਮੌਕੇ ਖੇਤਬਾੜੀ ਅਫਸਰ ਡਾ. ਸੰਦੀਪ ਸਿੰਘ ਢਿੱਲੋਂ ਤੇ ਡਾ ਗੁਰਪ੍ਰੀਤ ਸਿੰਘ ਔਲਖ ਨੇ ਝੋਨੇ ਦੀ ਸਿੱਧੀ ਬਿਜਾਈ, ਮੱਕੀ ਦੀ ਬਿਜਾਈ, ਖਾਦਾਂ, ਦਵਾਈਆਂ, ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮਨਪ੍ਰੀਤ ਸਿੰਘ ਤੇ ਗੁਰਸਿਮਰਨ ਸਿੰਘ ਖੇਤੀਬਾੜੀ ਉਪ ਨਿਰੀਖਕ ਹਰਚੋਵਾਲ ਨੇ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਆ।

Advertisement