ਕੇਂਦਰੀ ਆਰਡੀਨੈਂਸਾਂ ਖ਼ਿਲਾਫ਼ ਗਰਜੇ ਕਿਸਾਨ, ਮਜ਼ਦੂਰ ਤੇ ਔਰਤਾਂ

21 ਜੁਲਾਈ ਨੂੰ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕਰਨ ਦੀ ਚਿਤਾਵਨੀ

ਕੇਂਦਰੀ ਆਰਡੀਨੈਂਸਾਂ ਖ਼ਿਲਾਫ਼ ਗਰਜੇ ਕਿਸਾਨ, ਮਜ਼ਦੂਰ ਤੇ ਔਰਤਾਂ

ਜੰਡਿਆਲਾ ਗੁਰੂ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ, ਮਜ਼ਦੂਰ ਤੇ ਬੀਬੀਆਂ। -ਫੋਟੋ: ਬੇਦੀ

ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 13 ਜੁਲਾਈ 

ਕੇਂਦਰ ਸਰਕਾਰ ਵੱਲੋਂ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਬਿਜਲੀ ਸੋਧ ਬਿੱਲ 2020 ਅਤੇ ਤਿੰਨ ਆਰਡੀਨੈਂਸ ਲਿਆਉਣ ਖ਼ਿਲਾਫ਼ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਸਥਾਨਕ ਅਨਾਜ ਮੰਡੀ ਵਿਚ ਧਰਨਾ ਲਾ ਕੇ ਰੋਹ ਦਾ ਪ੍ਰਗਟਾਵਾ ਕੀਤਾ। ਧਰਨਾਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਤਿੰਨ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ 2020 ਲਾਗੂ ਕਰਨ ਨਾਲ ਸੰਘੀ ਢਾਂਚਾ ਖ਼ਤਮ ਹੋ ਜਾਵੇਗਾ ਤੇ ਕਿਸਾਨਾਂ-ਮਜ਼ਦੂਰਾਂ ਦਾ ਭਵਿੱਖ ਖ਼ਤਰੇ ’ਚ ਪੈ ਜਾਵੇਗਾ। ਇਸ ਸਬੰਧੀ ਅੱਜ ਦਾਣਾ ਮੰਡੀ ਵਿਚ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਨੇ ਵਿਸ਼ਾਲ ਇਕੱਠ ਕਰ ਕੇ ਸ਼ਕਤੀ ਪ੍ਰਦਰਸ਼ਨ ਕੀਤਾ।

ਇਕੱਠ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ, ਜਰਮਨਜੀਤ ਸਿੰਘ ਬੰਡਾਲਾ, ਰਣਜੀਤ ਸਿੰਘ, ਅਮਰਦੀਪ ਸਿੰਘ ਗੋਪੀ, ਲਖਵਿੰਦਰ ਸਿੰਘ ਡਾਲਾ ਨੇ ਕੀਤੀ। ਬੁਲਾਰਿਆਂ ਨੇ ਕਵੀ ਵਰਵਰਾ ਰਾਓ, ਸਾਈਂ ਬਾਬਾ ਗੌਤਮ ਨਵਲੱਖਾ, ਤੇਲ ਤੂੰਬੜੇ ਅਤੇ ਹੋਰਨਾਂ ਬੁੱਧੀਜੀਵੀਆਂ ਤੇ ਲੇਖਕਾਂ ’ਤੇ ਦੇਸ਼ ਧ੍ਰੋਹ ਦੇ ਮਾਮਲੇ ਦਰਜ ਕਰ ਕੇ ਜੇਲ੍ਹ ਭੇਜਣ ‘ਤੇ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਪ੍ਰਧਾਨ ਸਤਨਾਮ ਸਿੰਘ ਪੰਨੂ, ਸਰਵਣ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਮੋਦੀ ਸਰਕਾਰ ਖੇਤੀਬਾੜੀ ਸਮੇਤ ਹਰ ਤਰ੍ਹਾਂ ਦੇ ਜਨਤਕ ਅਦਾਰਿਆਂ ਦਾ ਪੂਰੀ ਤਰ੍ਹਾਂ ਨਿੱਜੀਕਰਨ ਕਰਨ ਜਾ ਰਹੀ ਹੈ, ਜਿਸ ਵਿਰੁੱਧ 21 ਜੁਲਾਈ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸੋਮ ਪ੍ਰਕਾਸ਼ ਸਮੇਤ, ਐੱਮਪੀ ਗੁਰਜੀਤ ਸਿੰਘ ਔਜਲਾ  ਸਮੇਤ ਪੰਜਾਬ ਦੇ ਐੱਮਪੀਜ਼ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਸੰਘਰਸ਼ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਕਿਸਾਨ ਆਗੂਆਂ ਨੇ ਸਵਾਮੀ ਨਾਥਨ ਰਿਪੋਰਟ ਲਾਗੂ ਕਰਨ, ਬਿਜਲੀ ਸੋਧ ਬਿੱਲ 2020 ਰੱਦ ਕਰਨ, ਕਿਸਾਨ ਮਜ਼ਦੂਰਾਂ ਦੇ ਕਰਜ਼ੇ ਖਤਮ ਕਰਨ ਤੇ ਮੰਨੀਆਂ ਮੰਗਾਂ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਅਜੀਤ ਸਿੰਘ, ਚਰਨ ਸਿੰਘ, ਹਰਵਿੰਦਰ ਸਿੰਘ, ਸਵਿੰਦਰ ਸਿੰਘ, ਮੁਖਤਾਰ ਸਿੰਘ, ਬੀਬੀ ਜਗੀਰ ਕੌਰ ਨੇ ਵੀ ਸੰਬੋਧਨ ਕੀਤਾ।

ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਦੀ ਰੂਪ ਰੇਖਾ ਉਲੀਕੀ 

ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ): ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਜਾਰੀ ਕੀਤੇ ਆਰਡੀਨੈਂਸਾਂ ਖ਼ਿਲਾਫ਼ ਅੱਜ ਗੁਰਦੁਆਰਾ ਰਾਜਾ ਰਾਮ ਸਾਹਿਬ ਵਿੱਚ ਪੰਜਾਬ ਦੀਆਂ ਸਰਗਰਮ 9 ਕਿਸਾਨ ਜਥੇਬੰਦੀਆਂ ਨੇ ਇੱਕ ਮੀਟਿੰਗ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਬਿਗੁਲ ਵਜਾਉਣ ਦਾ ਐਲਾਨ ਕੀਤਾ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਜੇਕਰ ਕੇਂਦਰ ਅਤੇ ਸੂਬਾ ਸਰਕਾਰ ਇਨ੍ਹਾਂ ਤਜਵੀਜ਼ਾਂ ਅਤੇ ਆਰਡੀਨੈਂਸਾਂ ਦਾ ਵਾਪਸੀ ਨਹੀਂ ਕਰਦੀ ਤਾਂ ਕਿਸਾਨ ਸਮੇਤ ਪਰਿਵਾਰਾਂ ਦੇ ਰੇਲਾਂ ਰੋਕਣ ਤੋਂ ਇਲਾਵਾ ਸੰਸਦ ਮੈਂਬਰਾਂ, ਪੰਜਾਬ ਦੇ ਮੰਤਰੀਆਂ ਵਿਧਾਇਕਾਂ ਅੇ ਸਰਕਾਰੀ ਅਫ਼ਸਰਸ਼ਾਹੀ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ। 

20 ਤੋਂ 26 ਤੱਕ ਕੇਂਦਰ ਖ਼ਿਲਾਫ਼ ਹੋਣਗੇ ਅਰਥੀ ਫੂਕ ਮੁਜ਼ਾਹਰੇ

ਫਤਿਹਗੜ੍ਹ ਚੂੜੀਆਂ( ਪੱਤਰ ਪ੍ਰੇਰਕ): ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ 20 ਤੋਂ 26 ਜੁਲਾਈ ਤੱਕ ਪਿੰਡਾਂ ਵਿੱਚ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। ਪਿੰਡ ਖੋਖਰ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਅਤੇ ਜਨਰਲ ਸਕੱਤਰ ਦਲਜੀਤ ਸਿੰਘ ਚਿਤੌੜਗੜ੍ਹ ਨੇ ਕਿਹਾ ਕਿ 27 ਜੁਲਾਈ ਨੂੰ ਅਕਾਲੀ ਭਾਜਪਾ ਕੇਂਦਰੀ ਮੰਤਰੀਆਂ,ਐਮਪੀ ਅਤੇ ਹਲਕਾ ਇੰਚਾਰਜਾਂ ਦੇ ਘਰਾਂ ਵੱਲ ਰੋਸ ਮਾਰਚ ਕੀਤਾ ਜਾਵੇਗਾ।  

ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਭਾਜਪਾ ਤੇ ਅਕਾਲੀ ਦਲ ਨੂੰ ਘੇਰਨ ਦੀ ਤਿਆਰੀ

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸੂਬੇ ਦੀਆਂ ਦਸ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਕੇਂਦਰੀ ਆਰਡੀਨੈਂਸਾਂ ਖ਼ਿਲਾਫ਼ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦਾ ਘਿਰਾਓ ਕਰਨ ਦਾ ਫ਼ੈਸਲਾ ਲਿਆ ਹੈ। ਇਹ ਫ਼ੈਸਲਾ ਅੱਜ ਜਥੇਬੰਦੀਆਂ ਦੀ ਡਾ. ਸਤਨਾਮ ਸਿੰਘ ਅਜਨਾਲਾ ਪ੍ਰਧਾਨ ਜਮਹੂਰੀ ਕਿਸਾਨ ਸਭਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਆਲ ਇੰਡੀਆ ਕਿਸਾਨ ਸਭਾ ਦੇ ਲਖਬੀਰ ਸਿੰਘ ਨਿਜ਼ਾਮਪੁਰ ਨੇ ਦੱਸਿਆ ਕਿ 27 ਜੁਲਾਈ ਨੂੰ ਭਾਜਪਾ ਅਤੇ ਅਕਾਲੀ ਦਲ ਦੇ ਐਮਪੀਜ਼ ਅਤੇ ਵਿਧਾਇਕਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ 20 ਤੋਂ 26 ਜੁਲਾਈ ਤਕ ਕਿਸਾਨ ਜਥੇਬੰਦੀਆਂ ਪਿੰਡ ਪੱਧਰ ’ਤੇ ਮੀਟਿੰਗਾਂ ਕਰਨਗੀਆਂ ਅਤੇ ਲੋਕਾਂ ਨੂੰ ਲਾਮਬੰਦ ਕਰਨਗੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All