DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਦੇ ਹਲਕਾ ਇੰਚਾਰਜ ਦਾ ਕਿਸਾਨਾਂ ਵਲੋਂ ਵਿਰੋਧ

ਮੁਲਤਾਨੀ ਨੇ ਪ੍ਰਦਰਸ਼ਨਕਾਰੀਆਂ ਦੇ ਮਸਲੇ ਸੁਣੇ; ਕਿਸਾਨ ਆਗੂਆਂ ਵਲੋਂ ਮੁਲਤਾਨੀ ਨੂੰ ਕੋਈ ਜਵਾਬ ਨਾ ਅਹੁੜਨ ਦਾ ਦਾਅਵਾ

  • fb
  • twitter
  • whatsapp
  • whatsapp
featured-img featured-img
ਹਲਕਾ ਇੰਚਾਰਜ ਗੁਰਧਿਆਨ ਸਿੰਘ ਮੁਲਤਾਨੀ ਕਿਸਾਨਾਂ ਦੇ ਸਵਾਲ ਸੁਣਦੇ ਹੋਏ।
Advertisement

ਆਮ ਆਦਮੀ ਪਾਰਟੀ (ਆਪ) ਦੇ ਹਲਕਾ ਮੁਕੇਰੀਆਂ ਤੋਂ ਇੰਚਾਰਜ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ ਵੱਲੋਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੱਸਣ ਲਈ ਪਿੰਡ ਪੁਰਾਣਾ ਭੰਗਾਲਾ ਵਿਖੇ ਕੀਤੀ ਮੀਟਿੰਗ ਦੌਰਾਨ ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਨੇ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਤਿੱਖਾ ਵਿਰੋਧ ਕੀਤਾ। ਹਲਕਾ ਇੰਚਾਰਜ ਨੇ ਖ਼ੁਦ ਪ੍ਰਦਰਸ਼ਨਕਾਰੀਆਂ ਕੋਲ ਜਾ ਕੇ ਮਸਲੇ ਸੁਣਨ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਆਗੂਆਂ ਅਨੁਸਾਰ ਉਹ ਉਨ੍ਹਾਂ ਦੇ ਸਵਾਲਾਂ ਦੇ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ। ਰੋਸ ਪ੍ਰਦਰਸ਼ਨ ਦੀ ਅਗਵਾਈ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭੰਗਾਲਾ, ਜ਼ੋਨ ਪ੍ਰਧਾਨ ਕੁਲਵਿੰਦਰ ਸਿੰਘ ਮੰਜਪੁਰ, ਰਾਜਿੰਦਰ ਸਿੰਘ ਪਡੋਰੀ ਤੇ ਨਰਿੰਦਰ ਸਿੰਘ ਨਾਹਰਪੁਰ ਨੇ ਕੀਤੀ। ਕਿਸਾਨ ਆਗੂਆਂ ਨੇ ਸਰਕਾਰ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਨੇ ਪੁਲੀਸ ਜ਼ੋਰ-ਜ਼ਬਰਦਸਤੀ ਰਾਹੀਂ ਕਿਸਾਨਾਂ ਦੇ ਮੋਰਚਿਆਂ ਤੋਂ 3.77 ਕਰੋੜ ਰੁਪਏ ਦਾ ਸਾਮਾਨ ਚੋਰੀ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਬਿਜਲੀ ਐਕਟ 2025 ਧੱਕੇ ਨਾਲ ਲਾਗੂ ਕਰ ਕੇ ਘਰਾਂ ਵਿੱਚ ਚਿੱਪ ਵਾਲੇ ਸਮਾਰਟ ਮੀਟਰ ਲਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਖਾਦ ਦੇ ਨਾਲ ਜ਼ਬਰੀ ਗ਼ੈਰ-ਲੋੜੀਂਦੀਆਂ ਦਵਾਈਆਂ ਲੈਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਪੂਰੇ ਸੂਬੇ ਅਤੇ ਕੰਡੀ ਖੇਤਰ ਵਿੱਚ ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ ਹਨ ਅਤੇ ਬੇਅਦਬੀ ਕਾਨੂੰਨ ਸਬੰਧੀ ‘ਆਪ’ ਦੇ ਆਪਣੇ ਵਿਧਾਇਕ ਹੀ ਅਣਜਾਣ ਹਨ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਲੋਕਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦਾ ਇਸੇ ਤਰ੍ਹਾਂ ਡਟ ਕੇ ਵਿਰੋਧ ਕੀਤਾ ਜਾਵੇਗਾ।

Advertisement
Advertisement
×