ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਅੱਜ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਜਥੇਬੰਦੀ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ ਟਰੇਡ ਯੂਨੀਅਨਾਂ ਵੱਲੋਂ 12 ਫਰਵਰੀ ਨੂੰ ਕੀਤੀ ਜਾ ਰਹੀ ਦੇਸ਼ਵਿਆਪੀ ਹੜਤਾਲ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਵੱਧ ਚੜ੍ਹ ਕੇ ਹਿੱਸਾ ਲਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਚਾਰ ਲੇਬਰ ਕੋਡ ਮਜ਼ਦੂਰਾਂ ਦੇ ਹੱਕਾਂ ’ਤੇ ਡਾਕਾ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਮੂਹ ਕਿਸਾਨਾਂ ਨੂੰ ਇਸ ਹੜਤਾਲ ਨੂੰ ਕਾਮਯਾਬ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਬਲਿਕ ਸੈਕਟਰ ਦੀ ਬੰਦ ਪਈ ਸ਼ੇਰੋਂ ਖੰਡ ਮਿੱਲ ਨੂੰ ਜਲਦੀ ਨਾਲ ਚਾਲੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਮਿੱਲ ਨੂੰ ਵੇਚਣ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮਿੱਲ ਆਉਣ ਵਾਲੇ ਦਿਨਾਂ ਵਿੱਚ ਚਾਲੂ ਨਾ ਕੀਤੀ ਤਾਂ ਜਮਹੂਰੀ ਕਿਸਾਨ ਸਭਾ ਪੰਜਾਬ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਨਾਲ ਮਿਲ ਕੇ ਪੱਕਾ ਮੋਰਚਾ ਲਾਉਣ ਲਈ ਮਜਬੂਰ ਹੋਵੇਗੀ। ਇਸ ਮੌਕੇ ਤੇ ਸਭਾ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋ ਪੇਸ਼ ਕੀਤੇ ਬਜਟ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਕਿਸਾਨਾਂ ਨੂੰ ਕੋਈ ਵੀ ਰਾਹਤ ਨਹੀਂ ਦਿੱਤੀ ਗਈ। ਪਿਛਲੇ ਲੰਮੇ ਸਮੇਂ ਤੋਂ ਘਾਟੇ ਵਿੱਚ ਚੱਲ ਰਹੇ ਖੇਤੀ ਦੇ ਧੰਦੇ ਨੂੰ ਬਚਾਉਣ ਲਈ ਬਜਟ ਵਿੱਚ ਕਿਸਾਨਾਂ ਲਈ ਪੈਸੇ ਰੱਖਣ ਦੀ ਲੋੜ ਸੀ, ਪਰ ਸਰਕਾਰ ਨੇ ਪਿਛਲੇ ਬਜਟ ਨਾਲੋਂ ਵੀ ਘੱਟ ਹਿੱਸਾ ਖੇਤੀ ਲਈ ਰੱਖਿਆ ਹੈ। ਜਿਸ ਨਾਲ ਸੰਘਰਸ਼ ਦੇ ਰਾਹ ਪਏ ਕਿਸਾਨਾਂ ਦਾ ਗੁੱਸਾ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਬਿਜਲੀ ਸੋਧ ਅਤੇ ਬੀਜ ਬਿੱਲ ਨੂੰ ਪਾਰਲੀਮੈਂਟ ਵਿੱਚ ਪੇਸ਼ ਕੀਤਾ ਤਾਂ ਉਸ ਤੋਂ ਅਗਲੇ ਦਿਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲਾ ਦਿਨ ਮਨਾਇਆ ਜਾਵੇਗਾ। ਉਸੇ ਦਿਨ ਤਿੰਨ ਘੰਟੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਸਾਰੇ ਟੌਲ ਪਲਾਜ਼ਿਆਂ ਨੂੰ ਪਰਚੀ ਮੁਕਤ ਕਰ ਦਿੱਤਾ ਜਾਵੇਗਾ। ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਪਹਿਲੀ ਮਾਰਚ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਚਾਚਾ ਅਜੀਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ “ਖੇਤੀਬਾੜੀ ਅਤੇ ਪਾਣੀ ਦੀ ਸੰਭਾਲ ਸਬੰਧੀ” ਇੱਕ ਸੈਮੀਨਾਰ ਕਰਵਾਇਆ ਜਾਵੇਗਾ। ਜਿਸ ਦੇ ਮੁੱਖ ਬੁਲਾਰੇ ਡਾ. ਕਾਹਨ ਸਿੰਘ ਪੰਨੂ ਹੋਣਗੇ। ਇਸ ਸੈਮੀਨਾਰ ਵਿੱਚ ਪੰਜਾਬ ਭਰ ਤੋ ਵੱਡੀ ਗਿਣਤੀ ’ਚ ਕਿਸਾਨ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਵਿਛੜੇ ਸਾਥੀਆਂ ਜਸਪਾਲ ਸਿੰਘ ਝਬਾਲ, ਬਲਵਿੰਦਰ ਸਿੰਘ ਕੋਟ ਮੁਹੰਮਦ ਖਾਂ ਅਤੇ ਸਰਦੂਲ ਸਿੰਘ ਢੈਪਈ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
×

